ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰ ਯੁੱਧ ਹੋਰ ਗਹਿਰਾਉਂਦਾ ਨਜ਼ਰ ਆ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਲਈ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ‘ਤੇ ਲਗਾਈ ਗਈ ਕਸਟਮ ਡਿਊਟੀ ਨੂੰ 25 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਦਾ ਐਲਾਨ ਕੀਤਾ ਹੈ।
ਫੈਸਲਾ ਬੁੱਧਵਾਰ (ਅੱਜ) ਤੋਂ ਲਾਗੂ
ਟਰੰਪ ਨੇ ਕਿਹਾ ਕਿ ਕਸਟਮ ਡਿਊਟੀ ਵਧਾਉਣ ਦਾ ਇਹ ਫੈਸਲਾ ਬੁੱਧਵਾਰ (ਅੱਜ) ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਟੈਰਿਫ ਵਿੱਚ ਵਾਧਾ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਸਰਕਾਰ ਵੱਲੋਂ ਅਮਰੀਕਾ ਨੂੰ ਵੇਚੀ ਜਾਂਦੀ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਜਵਾਬ ਵਿੱਚ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਸਰਕਾਰ ਨੇ ਅਮਰੀਕਾ ਨੂੰ ਸਪਲਾਈ ਹੋਣ ਵਾਲੀ ਬਿਜਲੀ ‘ਤੇ 25 ਫੀਸਦੀ ਡਿਊਟੀ ਲਗਾਈ ਸੀ।
ਅਮਰੀਕੀ ਸ਼ੇਅਰ ਬਾਜ਼ਾਰ ‘ਚ ਗਿਰਾਵਟ
ਟ੍ਰੰਪ ਨੇ ਸੋਸ਼ਲ ਮੀਡੀਆ ਪੋਸਟ ਚ ਕਿਹਾ ਕਿ “ਮੈਂ ਆਪਣੇ ਵਣਜ ਮੰਤਰੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ‘ਤੇ 25 ਫੀਸਦੀ ਵਾਧੂ ਡਿਊਟੀ ਲਗਾਉਣ। ਇਹ ਦੁਨੀਆ ਵਿੱਚ ਕਿਤੇ ਵੀ ਸਭ ਤੋਂ ਵੱਧ ਟੈਰਿਫ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਜਿਵੇਂ ਹੀ ਟਰੰਪ ਦੀ ਇਹ ਸੋਸ਼ਲ ਮੀਡੀਆ ਪੋਸਟ ਆਈ, ਅਮਰੀਕੀ ਸ਼ੇਅਰ ਬਾਜ਼ਾਰ ‘ਚ ਇਕਦਮ ਗਿਰਾਵਟ ਦੇਖਣ ਨੂੰ ਮਿਲੀ।