ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਦਿੱਤੀ ਵੱਡੀ ਰਾਹਤ, 2 ਅਪ੍ਰੈਲ ਤੱਕ ਟੈਰਿਫ ਤੋਂ ਛੋਟ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ਨੂੰ ਵੱਡੀ ਰਾਹਤ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ‘ਤੇ 25 ਫੀਸਦੀ ਟੈਰਿਫ ਲਗਾਉਣ ਦੇ ਫੈਸਲੇ ਨੂੰ ਇਕ ਵਾਰ ਫਿਰ 30 ਦਿਨਾਂ ਲਈ ਟਾਲ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਘੋਸ਼ਣਾ ਕੀਤੀ ਕਿ ਮੈਕਸੀਕੋ ਅਤੇ ਕੈਨੇਡਾ ਨੂੰ 2 ਅਪ੍ਰੈਲ ਤੱਕ ਸਮਾਨ ‘ਤੇ ਟੈਰਿਫ ਦਾ ਭੁਗਤਾਨ ਨਹੀਂ ਕਰਨਾ ਪਵੇਗਾ।
ਇਹ ਵੀ ਪੜੋ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਕਿਹਾ- ਆਤਮ ਸਮਰਪਣ ਕਰੋ ਜਾਂ ਫਿਰ…
ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਮੈਕਸੀਕੋ ਦੇ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨਾਲ ਟਰੰਪ ਦੀ ਗੱਲਬਾਤ ਅਤੇ ਕੈਨੇਡੀਅਨ-ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਚੁੱਕਿਆ ਗਿਆ ਹੈ। ਦੱਸ ਦਈਏ ਕਿ ਟਰੰਪ ਨੇ 4 ਮਾਰਚ ਨੂੰ ਦੋਵਾਂ ਦੇਸ਼ਾਂ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ।ਟਰੰਪ ਵੱਲੋਂ ਟੈਰਿਫ ਨੂੰ ਟਾਲਣ ਦੇ ਫੈਸਲੇ ਤੋਂ ਬਾਅਦ ਕੈਨੇਡਾ ਅਤੇ ਮੈਕਸੀਕੋ ਨੇ ਇਸ ਦੀ ਸ਼ਲਾਘਾ ਕੀਤੀ। ਟਰੰਪ ਨੇ ਇਸ ਤੋਂ ਪਹਿਲਾਂ ਫਰਵਰੀ ‘ਚ ਕੈਨੇਡਾ-ਮੈਕਸੀਕੋ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਪਰ ਫਿਰ ਇਸਨੂੰ ਇੱਕ ਮਹੀਨੇ ਲਈ ਟਾਲ ਦਿੱਤਾ।