ISSF World Championship: ਭਾਰਤੀ ਨਿਸ਼ਾਨੇਬਾਜ਼ਾਂ ਨੇ ਜਿੱਤਿਆ ਪੰਜਵਾਂ Gold Medal

0
79

ISSF World Championship ਵਿੱਚ ਭਾਰਤ ਦੇ ਰੁਦਰਕਸ਼ ਬਾਲਾਸਾਹਿਬ ਪਾਟਿਲ, ਕਿਰਨ ਅੰਕੁਸ਼ ਜਾਧਵ ਅਤੇ ਅਰਜੁਨ ਬਬੂਤਾ ਦੀ ਤਿੱਕੜੀ ਨੇ ਪੁਰਸ਼ 10 ਮੀਟਰ ਏਅਰ ਰਾਈਫਲ ਮੁਕਾਬਲੇ ਦੇ ਫਾਈਨਲ ਵਿੱਚ ਚੀਨ ਨੂੰ 16-10 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ। ਚੈਂਪੀਅਨਸ਼ਿਪ ਵਿੱਚ ਭਾਰਤ ਦਾ ਇਹ ਪੰਜਵਾਂ ਸੋਨ ਤਗ਼ਮਾ ਹੈ। ਫਾਈਨਲ ’ਚ ਭਾਰਤੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕਰਦਿਆਂ 14-2 ਲੀਡ ਹਾਸਲ ਕੀਤੀ।

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਅਦਾਲਤ ‘ਚ ਪੇਸ਼ੀ

ਚੀਨ ਦੀ ਟੀਮ ਨੇ ਵਾਪਸੀ ਕਰਦਿਆਂ ਅਗਲੀਆਂ ਚਾਰ ਸੀਰੀਜ਼ ਜਿੱਤ ਕੇ ਸਕੋਰ 10-14 ਕਰ ਦਿੱਤਾ ਪਰ ਭਾਰਤੀ ਨਿਸ਼ਾਨੇਬਾਜ਼ਾਂ ਨੇ ਅਗਲੀ ਸੀਰੀਜ਼ ਜਿੱਤ ਕੇ ਸੋਨ ਤਗ਼ਮਾ ਆਪਣੇ ਨਾਂ ਕਰ ਲਿਆ। ਰੁਦਰਕਸ਼ ਦਾ ਸੀਨੀਅਰ ਪੱਧਰ ’ਤੇ ਆਪਣੀ ਪਹਿਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਹੀ ਇਹ ਦੂਜਾ ਸੋਨ ਤਗ਼ਮਾ ਹੈ। ਉਸ ਨੇ ਪਹਿਲਾਂ 10 ਮੀਟਰ ਰਾਈਫਲ ਵਿੱਚ ਵਿਅਕਤੀਗਤ ਮੁਕਾਬਲੇ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ। ਇਸੇ ਦੌਰਾਨ ਮਹਿਲਾ 10 ਮੀਟਰ ਏਅਰ ਪਿਸਟਲ ਟੀਮ ਨੇ ਵੀ ਸੋਨ ਤਗ਼ਮੇ ਲਈ ਮੁਕਾਬਲੇ ਵਿੱਚ ਜਗ੍ਹਾ ਬਣਾ ਲਈ ਹੈ ਜਿਸ ਨਾਲ ਭਾਰਤ ਦਾ ਇੱਕ ਹੋਰ ਤਗ਼ਮਾ ਪੱਕਾ ਹੋ ਗਿਆ ਹੈ।

LEAVE A REPLY

Please enter your comment!
Please enter your name here