ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ || Latest News

0
11

ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਹਰਿਆਣਾ ਦੀ ਸਿੱਖ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੀਆਂ ਬੀਤੀ ਦਿਨੀਂ ਚੋਣਾਂ ਹੋਈਆਂ। HSGMC ਦੀਆਂ ਚੋਣਾਂ ਵਿਚ ਜਿੱਤ ਦਰਜ ਕਰਨ ਮਗਰੋਂ ਜਗਦੀਸ਼ ਝੀਂਡਾ ਨੇ ਕਮੇਟੀ ਬਣਨ ਤੋਂ ਪਹਿਲਾਂ ਹੀ ਮੈਦਾਨ ਛੱਡ ਦਿੱਤਾ ਹੈ। ਜਗਦੀਸ਼ ਝੀਂਡਾ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਹ ਅਸੰਧ ਸੀਟ ਤੋਂ ਅਸਤੀਫ਼ਾ ਦੇਣਗੇ। ਦੱਸ ਦੇਈਏ ਕਿ ਝੀਂਡਾ ਨੇ 1900 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

SAD ਦੀ Membership ਮੁਹਿੰਮ ਦੀ ਹੋਈ ਸ਼ੁਰੂਆਤ || Punjab News

ਫ਼ੈਸਲੇ ਦੇ ਪਿੱਛੇ ਕਾਰਨ

ਝੀਂਡਾ ਨੇ ਆਪਣੇ ਫ਼ੈਸਲੇ ਦੇ ਪਿੱਛੇ ਕਾਰਨ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਗਰੁੱਪ ਤੋਂ 21 ਉਮੀਦਵਾਰ ਮੈਦਾਨ ਵਿਚ ਉਤਰੇ ਸਨ ਪਰ ਸਿਰਫ਼ 9 ਹੀ ਜਿੱਤ ਦਰਜ ਕਰ ਸਕੇ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਸੰਗਤ ਨੇ ਉਨ੍ਹਾਂ ਦੇ ਸੰਘਰਸ਼ ਨੂੰ ਉਮੀਦ ਮੁਤਾਬਕ ਸਮਰਥਨ ਨਹੀਂ ਦਿੱਤਾ, ਜਿਸ ਕਾਰਨ ਉਹ ਖ਼ੁਦ ਨੂੰ ਇਸ ਅਹੁਦੇ ਦੇ ਕਾਬਿਲ ਨਹੀਂ ਮੰਨਦੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਗਰੁੱਪ ਦੇ ਜਿੱਤੇ ਹੋਏ 9 ਮੈਂਬਰ ਹੁਣ ਆਪਣਾ ਫ਼ੈਸਲਾ ਖ਼ੁਦ ਲੈਣਗੇ। ਉਨ੍ਹਾਂ ਨੇ ਪੰਥਕ ਦਲ ਦੇ ਬੈਨਰ ਹੇਠ ਚੋਣ ਜਿੱਤੀ ਸੀ।

LEAVE A REPLY

Please enter your comment!
Please enter your name here