ਜਗਜੋਤ ਸਿੰਘ ਸੋਹੀ ਚੁਣੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ

0
73

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ਮਗਰੋਂ ਇਹ ਅਹੁਦਾ ਖਾਲੀ ਹੋ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ 15 ਜਨਵਰੀ ਤੋਂ ਪਹਿਲਾਂ-ਪਹਿਲਾਂ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਲਈ ਅੱਜ ਇੱਥੇ ਇੱਕ ਮੀਟਿੰਗ ਹੋਈ ਜਿਸ ਵਿੱਚ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਚੁਣਿਆ ਗਿਆ।

ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਮੀਟਿੰਗ ਵਿੱਚ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਸਮੂਹ ਮੈਂਬਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਜਗਜੋਤ ਸਿੰਘ ਸੋਹੀ ਨੂੰ ਸਭਾ ਦਾ ਚੇਅਰਮੈਨ ਨਿਯੁਕਤ ਕਰਨ ਦੀ ਤਜਵੀਜ਼ ਪੇਸ਼ ਕੀਤੀ, ਜਿਸ ਨੂੰ ਸਾਰਿਆਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ।

ਇਸ ਤੋਂ ਬਾਅਦ ਇੰਦਰਜੀਤ ਸਿੰਘ ਵੱਲੋਂ ਜਗਜੋਤ ਸਿੰਘ ਨੂੰ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਦਾ ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਸਮਰਥਨ ਕੀਤਾ ਅਤੇ ਇਸ ਤੋਂ ਬਾਅਦ ਸਾਰਿਆਂ ਨੇ ਸਰਬਸੰਮਤੀ ਨਾਲ ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਚੁਣ ਲਿਆ।

ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਸਕੱਤਰ ਹਰਬੰਸ ਸਿੰਘ, ਮੈਂਬਰ ਗੋਬਿੰਦ ਸਿੰਘ ਲੌਂਗੋਵਾਲ, ਗੁਰਵਿੰਦਰ ਸਿੰਘ, ਚਰਨਜੀਤ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਸਿੱਖ ਗੁਰਦੁਆਰਾ ਕਮੇਟੀ ਬਿਹਾਰ ਦੇ ਪ੍ਰਧਾਨ ਸੂਰਜ ਸਿੰਘ ਨਲਵਾ ਆਦਿ ਨੇ ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।

ਜਗਜੋਤ ਸਿੰਘ ਸੋਹੀ ਨੇ ਸਮੂਹ ਮੈਂਬਰਾਂ ਅਤੇ ਸਮਰਥਕਾਂ ਸਮੇਤ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ ਅਤੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਕੰਮ ਕਰਦੇ ਹੋਏ ਤਖ਼ਤ ਸਾਹਿਬ ਦੇ ਵਿਕਾਸ ਲਈ ਸੰਗਤਾਂ ਨੂੰ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ: ਨਵਾਂ ਸਾਲ ਹੋਇਆ ਸ਼ੁਰੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਹੋ ਰਹੀ ਹੈ ਨਤਮਸਤਕ

ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਗੁਰਦਿਆਲ ਸਿੰਘ, ਰਣਬੀਰ ਸਿੰਘ ਦੀਪਕ ਲਾਂਬਾ, ਮਹਾਰਾਜਾ ਸਿੰਘ ਸੋਨੂੰ, ਸਰਜਿੰਦਰ ਸਿੰਘ ਸਾਬਕਾ ਜਨਰਲ ਸਕੱਤਰ, ਗੁਰਚਰਨ ਸਿੰਘ ਟਾਟਾ ਨਗਰ ਆਦਿ ਨੇ ਜਗਜੋਤ ਸਿੰਘ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here