ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

0
103

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਕੀਤਾ ਆਪਣੇ ਹੀ ਪਿਤਾ ਦਾ ਕ.ਤ.ਲ, ਮਾਮਲਾ ਦਰਜ

ਜਗਰਾਓਂ: ਮੁੱਲਾਪੁਰ ਦਾਖਾ ਦੇ ਪਿੰਡ ਬਲੀਪੁਰ ਖੁਰਦ ਤੋਂ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ ਜਿਥੇ ਕਿ ਇਕ ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਨੂੰ ਛੁਪਾਉਣ ਲਈ ਮੁਲਜ਼ਮਾਂ ਨੇ ਕੁਦਰਤੀ ਮੌਤ ਹੋਣ ਦਾ ਬਹਾਨਾ ਲਾ ਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਵੀ ਜਲਦਬਾਜ਼ੀ ਵਿੱਚ ਕੀਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਬਲੀਪੁਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਭਤੀਜੇ ਨੇ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਸ ਨੇ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਵੇਂ ਦੋਸ਼ੀ ਫਰਾਰ ਹਨ।

ਭਤੀਜੇ ਨੇ ਕਰਵਾਈ ਸ਼ਿਕਾਇਤ ਦਰਜ

ਦਾਖਾ ਥਾਣਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਲੀਖੁਰਦ ਦੇ ਵਸਨੀਕ ਕਿਰਨਵੀਰ ਸਿੰਘ ਨੇ ਥਾਣੇ ਵਿੱਚ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਹ ਕੈਨੇਡਾ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਦੀ ਬਚਪਨ ਵਿੱਚ ਹੀ ਮੌਤ ਹੋ ਗਈ ਸੀ। ਜਿਸ ਕਾਰਨ ਉਸ ਦੇ ਤਾਏ ਜਗਰੂਪ ਨੇ ਉਸਦਾ ਪਾਲਣ ਪੋਸ਼ਣ ਕੀਤਾ। ਅਤੇ ਉਸ ਨੂੰ ਪੜ੍ਹਾ-ਲਿਖਾ ਕੇ ਕੈਨੇਡਾ ਭੇਜਣ ਤੱਕ ਸਭ ਕੁਝ ਕੀਤਾ। ਕਰੀਬ ਤਿੰਨ ਸਾਲ ਪਹਿਲਾਂ ਉਸ ਦੀ ਮਾਂ ਦੀ ਮੌਤ ਤੋਂ ਬਾਅਦ ਉਸ ਦਾ ਤਾਇਆ ਹੀ ਉਸ ਦੀ ਜ਼ਮੀਨ ਦੀ ਦੇਖ-ਰੇਖ ਕਰਦਾ ਸੀ। ਕੈਨੇਡਾ ਵਿਚ ਉਸ ਨੂੰ ਆਪਣੇ ਤਾਏ ਦੇ ਕਈ ਫੋਨ ਆਏ ਕਿ ਉਸ ਦਾ ਲੜਕਾ ਅਤੇ ਨੂੰਹ ਉਸ ਨੂੰ ਖਾਣਾ-ਪਾਣੀ ਨਹੀਂ ਦਿੰਦੇ ਅਤੇ ਉਸ ਦੀ ਕੁੱਟਮਾਰ ਕਰਦੇ ਹਨ।

ਇਹ ਵੀ ਖਬਰ :ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ

ਜਦ ਉਸਨੂੰ ਤਾਏ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਤੁਰੰਤ ਭਾਰਤ ਆ ਗਿਆ।ਪਰ ਦੋਸ਼ੀਆ ਨੇ ਤਾਏ ਦਾ ਅੰਤਿਮ ਸੰਸਕਾਰ ਉਸਦੇ ਆਉਣ ਤੋਂ ਪਹਿਲਾਂ ਹੀ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਤਾਏ ਦੀ ਲਾਸ਼ ਨੂੰ ਨਹਾਉਣ ਆਏ ਲੋਕਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਰੂਪ ਸਿੰਘ ਦੇ ਸਿਰ ਦੇ ਪਿਛਲੇ ਪਾਸੇ ਸੱਟਾਂ ਦੇ ਨਿਸ਼ਾਨ ਸਨ ਅਤੇ ਖੂਨ ਨਿਕਲ ਰਿਹਾ ਸੀ। ਪੁੱਛ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਦੇ ਤਾਏ ਦੀ ਨੂੰਹ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਧੱਕਾ ਦਿੱਤਾ ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਏ ਅਤੇ ਉਸ ਦੇ ਸਿਰ ‘ਤੇ ਸੱਟ ਲੱਗ ਗਈ। ਇਸ ਦੌਰਾਨ ਮੁਲਜ਼ਮਭਰਾ ਨੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜ ਦਿੱਤਾ। ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਬੇਟੇ ਅਤੇ ਨੂੰਹ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here