ਜਲੰਧਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ‘ਚ ਲੱਗੀ ਗੋ/ਲੀ
ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇਕ ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰ ‘ਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਨੂੰ ਪੁਲਿਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਾਰਨ ਪੁਲਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਲੈ ਗਈ। ਜਿਥੇ ਕਿ ਅਚਾਨਕ ਬਦਮਾਸ਼ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
6 ਹਥਿਆਰਾਂ ਸਮੇਤ ਗੋਲੀ-ਸਿੱਕਾ ਬਰਾਮਦ
ਪੰਜਾਬ ਪੁਲਿਸ ਵੱਲੋਂ ਸਾਂਝੇ ਕੀਤੇ ਟਵੀਟ ਚ ਜਾਣਕਾਰੀ ਦਿੱਤੀ ਗਈ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮ ਵੱਲੋਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਦਿਆਂ 15 ਰੌਂਦ ਚਲਾਏ ਗਏ, ਜਿਸ ਵਿੱਚ ਇੱਕ ਆਪਰੇਟਿਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟਾਂ ਵਿੱਚ ਸ਼ਾਮਲ ਗਿਰੋਹ ਦੇ ਅਪਰਾਧਿਕ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ 6 ਹਥਿਆਰਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”
ਇਹ ਵੀ ਪੜੋ :ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ‘ਤੇ ਹੋਵੇਗੀ ਅਹਿਮ ਮੀਟਿੰਗ