ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਦਬੋਚ ਲਿਆ ਹੈ। ਜਲੰਧਰ ‘ਚ ਸਿਟੀ ਪੁਲਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ। ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ।
ਇਹ ਕਾਰਵਾਈ ਸੀਆਈਏ ਸਟਾਫ਼ ਜਲੰਧਰ ਸਿਟੀ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਦੇ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਉਪਰੋਕਤ ਕਾਰਵਾਈ ਕੀਤੀ ਹੈ।
ਜਿਸ ਵਿੱਚ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ। ਡਰੱਗ ਕਾਰਟੈਲ ਨੂੰ ਯੂਕੇ, ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਬਹੁਤ ਸਾਰੇ ਨਸ਼ਾ ਤਸਕਰ ਚਲਾ ਰਹੇ ਸਨ। ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਨਸ਼ੇ ਦੀ ਸਪਲਾਈ ਪਹੁੰਚਾਉਂਦੇ ਸਨ। ਹੁਣ ਤੱਕ ਦੀ ਜਾਂਚ ਵਿੱਚ ਉਕਤ ਮੁਲਜ਼ਮਾਂ ਦੇ ਸਬੰਧ ਜਲੰਧਰ ਅਤੇ ਹੋਰ ਜ਼ਿਲ੍ਹਿਆਂ ਤੋਂ ਕਈ ਕੋਰੀਅਰ ਸਰਵਿਸ ਚਲਾਉਣ ਵਾਲੀਆਂ ਕੰਪਨੀਆਂ ਨਾਲ ਨਿਕਲੇ ਹਨ।









