ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਗਜ਼ਰੀ ਗੱਡੀਆਂ ਸਣੇ 84 ਲੱਖ ਦੀ ਡਰੱਗ ਮਨੀ ਕੀਤੀ ਬਰਾਮਦ
ਪੰਜਾਬ ਵਿੱਚ ਇਕ ਪਾਸੇ ਜਿੱਥੇ ਨਸ਼ਾ ਵੱਧਦਾ ਜਾ ਰਿਹਾ ਹੈ ਉੱਥੇ ਹੀ ਪੁਲਿਸ ਵਲੋਂ ਵੀ ਨਸ਼ੇ ‘ਤੇ ਨਕੇਲ ਕੱਸਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਦੇ ਤਹਿਤ ਨਸ਼ੇ ਖਿਲਾਫ ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ | ਜਿਸਦੇ ਤਹਿਤ ਪੁਲਿਸ ਨੇ ਲਗਜ਼ਰੀ ਗੱਡੀਆਂ ਸਣੇ 84 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਦਰਅਸਲ ,ਕੁਝ ਦਿਨ ਪਹਿਲਾਂ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਮਾਮਲੇ ਵਿਚ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸੇ ਮਾਮਲੇ ਦੀ ਅਗਲੀ ਕੜੀ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੂੰ ਗ੍ਰਿਫਤਾਰ ਕੀਤੇ ਗਏ 13 ਮੈਂਬਰਾਂ ਤੋਂ ਲਗਜ਼ਰੀ ਗੱਡੀਆਂ ਤੇ ਇਕ ਟਰੱਕ ਦੇ ਨਾਲ 84 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ X ‘ਤੇ ਸ਼ੇਅਰ ਕੀਤੀ ਜਾਣਕਾਰੀ
ਇਸਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ X ‘ਤੇ ਸ਼ੇਅਰ ਕੀਤੀ ਗਈ ਹੈ। ਪੁਲਿਸ ਨੇ ਰੈਕੇਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਡਰੱਗ ਨੈਟਵਰਕ ਦੀਆਂ ਵੱਖ-ਵੱਖ ਭੂਮਿਕਾਵਾਂ ਵਿਚ ਸ਼ਾਮਲ ਸੀ। ਦੱਸ ਦੇਈਏ ਕਿ ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ।