ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਭੋਗਪੁਰ ‘ਚ ਕੁੱਝ ਗੈਂਗਸਟਰ ਛਿਪੇ ਹੋਏ ਹਨ।ਸੂਚਨਾ ਮਿਲਣ ਤੋਂ ਬਾਅਦ ਜਲੰਧਰ ਦੇ ਨੇੜੇ ਭੋਗਪੁਰ ਵਿਖੇ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾ ਲਿਆ ਸੀ। ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ਵਿਖੇ ਗੈਂਗਸਟਰ ਛਿਪੇ ਹੋਏ ਸਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਗਈ। 7 ਘੰਟੇ ਤੱਕ ਸਰਚ ਆਪਰੇਸ਼ਨ ਚੱਲਿਆ ਤੇ 5 ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਗੈਂਗਸਟਰਾਂ ਨੂੰ ਫੜਨ ਲਈ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਤੋਂ ਘੇਰਾ ਪਾ ਲਿਆ ਹੈ। ਸਵੇਰ ਤੋਂ ਹੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਚੱਪੇ-ਚੱਪੇ ‘ਤੇ ਪੁਲਿਸ ਮੌਜੂਦ ਹੈ। ਡ੍ਰੋਨ ਦੀ ਮਦਦ ਨਾਲ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਖੇਤਾਂ ‘ਚ ਗੈਂਗਸਟਰਾਂ ਦੇ ਛਿਪੇ ਹੋਣ ਦਾ ਸ਼ੱਕ ਸੀ। ਜਿਸ ਕਾਰਨ ਪੁਲਿਸ ਨੇ ਖੇਤਾਂ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਤੇ ਪੂਰਾ ਪਿੰਡ ਛਾਉਣੀ ‘ਚ ਤਬਦੀਲ ਹੋ ਗਿਆ। ਇਸਦੇ ਨਾਲ ਹੀ ਅਜੇ 1 ਹੋਰ ਗੈਂਗਸਟਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਫੜ੍ਹੇ ਗਏ ਗੈਂਗਸਟਰਾਂ ਕੋਲੋਂ ਆਧੁਨਿਕ ਹਥਿਆਰਾਂ ਵੀ ਬਰਾਮਦ ਹੋਏ ਹਨ। ਕੁੱਝ ਸਮੇਂ ਬਾਅਦ 1 ਵਜੇ ਦੇ ਕਰੀਬ ਪੁਲਿਸ ਇਸ ਸਾਰੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰੇਗੀ।