ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ- ਫਿਲਮ ਦੇ ਪ੍ਰਚਾਰ ਲਈ ਹੁਣ ਸ੍ਰੀ ਦਰਬਾਰ ਸਾਹਿਬ ‘ਚ ਨਹੀਂ ਹੋਵੇਗੀ ਵੀਡੀਓਗ੍ਰਾਫੀ || Latest news

0
25

ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ- ਫਿਲਮ ਦੇ ਪ੍ਰਚਾਰ ਲਈ ਹੁਣ ਸ੍ਰੀ ਦਰਬਾਰ ਸਾਹਿਬ ‘ਚ ਨਹੀਂ ਹੋਵੇਗੀ ਵੀਡੀਓਗ੍ਰਾਫੀ

ਹਰਿਮੰਦਰ ਸਾਹਿਬ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ।

ਇਹ ਵੀ ਪੜ੍ਹੋ : ਬਰਨਾਲਾ ‘ਚ ਵਾਪਰਿਆ ਸੜਕ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ
ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ। ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਗਈ ਹੈ। ਕਈ ਫਿਲਮਾਂ ਰਿਲੀਜ਼ ਹੋਈਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚਦੀ ਹੈ। ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਵੀ ਹੁੰਦੀ ਹੈ।

ਨਹੀਂ ਹੋਵੇਗਾ ਫਿਲਮਾਂ ਦਾ ਪ੍ਰਚਾਰ

ਜਥੇਦਾਰ ਅਕਾਲ ਤਖ਼ਤ ਨੇ ਹੁਕਮ ਜਾਰੀ ਕੀਤ ਹੈ ਕਿ ਦਰਬਾਰ ਸਾਹਿਬ ਵਿੱਚ ਵੀਡੀਓਗ੍ਰਾਫੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਸੰਗਤ ਵਜੋਂ ਦਰਬਾਰ ਸਾਹਿਬ ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਸ ਪਵਿੱਤਰ ਤਖਤ ਦੀ ਸਥਾਪਨਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਪੀਰੀ ਦੇ ਸਿਧਾਂਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਹੈ।

ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਵਰਦੀ ਨੂੰ ਲੈ ਕੇ ਹੁਕਮ ਜਾਰੀ ਕੀਤਾ ਗਿਆ ਹੈ। ਐਸਜੀਪੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸਰਾਵਾਂ ਚ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਚ ਡਿਊਟੀ ਤੇ ਤਾਇਨਾਤ ਸੇਵਾਦਾਰ ਵੀ ਇਸ ਹੁਕਮ ਦੀ ਪਾਲਣਾ ਕਰਨਗੇ।

LEAVE A REPLY

Please enter your comment!
Please enter your name here