Airport ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਪਾਬੰਦੀ ਬਾਰੇ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ || Today News

0
2
Jathedar Mr. Akal Takht Sahib spoke about the ban on Sikh employees wearing kirpan at the airport

Airport ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਪਾਬੰਦੀ ਬਾਰੇ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ‘ਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਮੁਲਾਜ਼ਮਾਂ ਖਿਲਾਫ਼ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਦਿੱਤੀ ਗਈ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। ਇਸ ਕਰਕੇ ਭਾਰਤ ਦੇ ਹਵਾਈ ਅੱਡਿਆਂ ‘ਤੇ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕਿਆ ਜਾਣਾ, ਜਿੱਥੇ ਅਸਿੱਧੇ ਤੌਰ ‘ਤੇ ਸਿੱਖਾਂ ਨੂੰ ਦੇਸ਼ ਦੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਕਰਨ ਤੁਲ ਹੈ, ਉੱਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਤੇ ਅਸਹਿਣਯੋਗ ਹਮਲਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 12 ਨਵੰਬਰ ਨੂੰ ਸਕੂਲ ਤੇ ਕਾਲਜ ਬੰਦ ਰੱਖਣ ਦੇ ਆਦੇਸ਼, ਇਸ ਜ਼ਿਲ੍ਹੇ ‘ਚ ਅੱਧੀ ਛੁੱਟੀ ਦਾ ਐਲਾਨ

ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਕਰਵਾਇਆ ਜਾਵੇ ਜਾਣੂ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਜਲਦ ਹੀ ਭਾਰਤ ਸਰਕਾਰ ਦੇ ਨਾਲ ਇਸ ਸਬੰਧੀ ਗੱਲਬਾਤ ਕਰਕੇ ਹਵਾਈ ਅੱਡਿਆਂ ‘ਤੇ ਨੌਕਰੀ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਦਿਵਾਉਣ ਸਬੰਧੀ ਇਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ।

 

 

 

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here