ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਤੋਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਗਈਆਂ ਹਨ। ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਾਕਟਰ ਗੁਰਵਿੰਦਰ ਸਿੰਧ ਸਮਰਾ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਿੱਤੀ ਜਾਣ ਵਾਲੀ ਭੇਟਾ ਸਬੰਧੀ ਮਾਮਲਾ ਚੁੱਕਿਆ ਜਾ ਰਿਹਾ ਹੈ ਜਿਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਦਾ ਵੀ ਨਾਂ ਜੁੜ ਰਿਹਾ ਹੈ।

ਇਨ੍ਹਾਂ ਦੋਸ਼ਾਂ ਕਾਰਨ ਸੰਗਤਾਂ ਵਿਚ ਗ਼ਲਤ ਪ੍ਰਭਾਵ ਜਾ ਰਿਹਾ ਸੀ। ਮਾਮਲੇ ਦੀ ਜਾਂਚ ਲਈ ਪ੍ਰਬੰਧਕ ਕਮੇਟੀ ਵਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਪੰਜ ਪਿਆਰਿਆਂ ਅੱਗੇ ਵੀ ‘ਜਥੇਦਾਰ’ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਕਿ ਜਦੋਂ ਤਕ ਉਹ ਨਿਰਦੋਸ਼ ਸਾਬਿਤ ਨਹੀਂ ਹੋ ਜਾਂਦੇ, ਉਦੋਂ ਤਕ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਮਿਲੇ ਕਿਸੇ ਵੀ ਅਹੁਦੇ ਦੀ ਵਰਤੋਂ ਨਹੀਂ ਕਰ ਸਕਦੇ।

LEAVE A REPLY

Please enter your comment!
Please enter your name here