ਜਤਿੰਦਰ ਪਾਲ ਸਿੰਘ ਮੁੜ ਬਣੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਉਤਸਵ ਤਹਿਤ ਹੋ ਰਹੀਆਂ ਸੰਗਠਨਾਤਮਕ ਚੋਣਾਂ ਵਿੱਚ ਬੁੱਧਵਾਰ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਹੋਈਆਂ।
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ || Punjab News
ਮੌਜੂਦਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਇਲਾਵਾ ਕੋਈ ਹੋਰ ਨਾਮਜ਼ਦਗੀ ਨਹੀਂ ਕੀਤੀ ਗਈ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਜਤਿੰਦਰ ਮਲਹੋਤਰਾ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਹੋਣਗੇ। ਉਨ੍ਹਾਂ ਦੇ ਨਾਮ ਦਾ ਐਲਾਨ ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਦੀ ਚੋਣ ਕਰਵਾਉਣ ਲਈ, ਬੁੱਧਵਾਰ ਨੂੰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਅਤੇ ਚੋਣ ਅਧਿਕਾਰੀ ਡਾ. ਨਰਿੰਦਰ ਸਿੰਘ ਰੈਨਾ ਚੰਡੀਗੜ੍ਹ ਭਾਜਪਾ ਦਫ਼ਤਰ ਕਮਲਮ ਵਿਖੇ ਮੌਜੂਦ ਸਨ।
ਬੀ.ਐੱਲ. ਸੰਤੋਸ਼ ਤੇ ਡਾਕਟਰ ਰੈਨਾ ਨੇ ਭਾਜਪਾ ਆਗੂਆਂ ਤੇ ਕੌਂਸਲਰਾਂ ਨਾਲ ਵੱਖਰੇ ਤੌਰ ’ਤੇ ਗੱਲਬਾਤ ਕੀਤੀ। ਇਸ ਦੌਰਾਨ ਕਈ ਨਾਮਜ਼ਦ ਕੌਂਸਲਰਾਂ ਤੇ ਚੁਣੇ ਹੋਏ ਕੌਂਸਲਰਾਂ ਨੇ ਜਤਿੰਦਰ ਮਲਹੋਤਰਾ ਦੇ ਨਾਂ ਦਾ ਵਿਰੋਧ ਵੀ ਕੀਤਾ ਪਰ ਪਾਰਟੀ ਆਗੂਆਂ ਨੇ ਸਾਰਿਆਂ ਨਾਲ ਗੱਲ ਕਰਕੇ ਮਲਹੋਤਰਾ ਦੇ ਨਾਂ ’ਤੇ ਸਹਿਮਤੀ ਜਤਾਈ।
ਸੰਜੇ ਟੰਡਨ ਤੇ ਕਿਰਨ ਖੇਰ ਬਣੇ ਰਾਸ਼ਟਰੀ ਕਾਰਜਕਾਰਨੀ ਮੈਂਬਰ
ਸੂਬਾ ਪ੍ਰਧਾਨ ਦੀ ਚੋਣ ਦੇ ਨਾਲ ਹੀ ਕੌਮੀ ਕਾਰਜਕਾਰਨੀ ਮੈਂਬਰ ਦੀ ਚੋਣ ਵੀ ਕਰਵਾਈ ਗਈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਨੂੰ ਇੱਕ ਵਾਰ ਫਿਰ ਕੌਮੀ ਕਾਰਜਕਾਰਨੀ ਮੈਂਬਰ ਚੁਣ ਲਿਆ ਗਿਆ ਹੈ। ਸਾਬਕਾ ਸੰਸਦ ਮੈਂਬਰ ਕਿਰਨ ਖੇਰ ਵੀ ਕੌਮੀ ਕਾਰਜਕਾਰਨੀ ਮੈਂਬਰ ਚੁਣੇ ਗਏ ਹਨ।







