ਪਾਇਲ, 17 ਨਵੰਬਰ 2026 : ਸਾਬਕਾ ਮੁੱਖ ਮੰਤਰੀ ਤੇ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ (Jawani Sambhal Cycle Yatra) ਦਾ 19 ਨਵੰਬਰ ਨੂੰ ਭਰਵਾਂ ਸਵਾਗਤ ਹੋਵੇਗਾ।
ਕਿਥੇ ਪਹੁੰਚਣ ‘ਤੇ ਕੀਤਾ ਜਾਵੇਗਾ ਸਵਾਗਤ
ਕਾਂਗਰਸ ਦੇ ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ (Former Chief Minister) ਤੇ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ 19 ਨਵੰਬਰ ਨੂੰ ਪਾਇਲ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਹੋਵੇਗਾ । ਦੱਸਣਯੋਗ ਹੈ ਕਿ ਪਾਇਲ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ।
ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਆਯੋਜਿਤ
ਉਪਰੋਕਤ ਯਾਤਰਾ ਦੇ ਭਰਵੇਂ ਸਵਾਗਤ ਨੂੰ ਲੈ ਕੇ ਰੌਣੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਬਲਾਕ ਕਾਂਗਰਸ ਕਮੇਟੀ (Block Congress Committee) ਦੋਰਾਹਾ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਰੁਪਿੰਦਰ ਸਿੰਘ ਗੋਲਡੀ ਰੰਧਾਵਾ ਦੇ ਗ੍ਰਹਿ ਵਿਖੇ ਮੰਡਲ ਪ੍ਰਧਾਨ ਹੈਪੀ ਰੌਣੀ ਦੀ ਦੇਖਰੇਖ ਹੇਠ ਹੋਈ, ਜਿਸ ਵਿਚ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ 19 ਨਵੰਬਰ ਨੂੰ ਵੱਧ ਤੋਂ ਵੱਧ ਗਿਣਤੀ ਚ ਹੁੰਮ ਹੁਮਾਕੇ ਪਾਇਲ ਪਹੁੰਚਣ ਦੀ ਅਪੀਲ ਕਰਦਿਆਂ ਇਸ ਸਮਾਗਮ ਦੀ ਸਫਲਤਾ ਸਬੰਧੀ ਵਿਚਾਰਾਂ ਕੀਤੀਆਂ ਅਤੇ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ।
ਪਾਇਲ ਪਹੁੰਚਣ ਤੋਂ ਬਾਅਦ ਖੰਨਾ ਜਾ ਕੇ ਸਮਾਪਤ ਹੋਵੇਗੀ ਯਾਤਰਾ : ਲੱਖਾ ਪਾਇਲ
ਲੱਖਾ ਪਾਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਬਕਾ ਮੁਖ ਚਰਨਜੀਤ ਸਿੰਘ ਚੰਨੀ (Charanjit Singh Channi) ਦੁਆਰਾ ਸ਼ੁਰੂ ਕੀਤੀ ਇਹ ਯਾਤਰਾ 19 ਨਵੰਬਰ ਨੂੰ ਪਾਇਲ ਤੋਂ ਬਾਅਦ ਖੰਨਾ ਜਾ ਕੇ ਸਮਾਪਤ ਹੋਵੇਗੀ ਅਤੇ ਚੰਨੀ ਦੀ ਇਸ ਯਾਤਰਾ ਦਾ ਪਾਇਲ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਇਸ ਯਾਤਰਾ ਨੂੰ ਲੈਕੇ ਹਲਕੇ ਦੇ ਲੋਕਾਂ ਚ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ । ਉਹਨਾਂ ਆਖਿਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਮਨ ਬਣਾਈ ਬੈਠੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸੂਬੇ ਅੰਦਰ ਆਪਣੀ ਸਰਕਾਰ ਬਣਾਏਗੀ ।









