ਪਟਿਆਲਾ ‘ਚ ਪਤਨੀ ਸਮੇਤ ਜੌੜਾਮਾਜਰਾ ਨੇ ਪਾਈ ਵੋਟ
ਪਟਿਆਲਾ ‘ਚ ਪਤਨੀ ਸਮੇਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਵੋਟ ਦਾ ਭੁਗਤਾਨ ਕੀਤਾ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸੰਗਰੂਰ ਵਿਚ ਸਭ ਤੋਂ ਵੱਧ 26.26% ਵੋਟਿੰਗ ਹੋਈ ਹੈ। ਉੱਥੇ ਹੀ ਸਭ ਤੋਂ ਘੱਟ ਅੰਮ੍ਰਿਤਸਰ ਸਾਹਿਬ ਵਿੱਚ 20.17% ਵੋਟਿੰਗ ਦਰਜ ਕੀਤੀ ਗਈ ਹੈ।