ਕੰਗਨਾ ਥੱ.ਪੜ ਘਟਨਾ: ਕੁਲਵਿੰਦਰ ਦੀ ਮਾਂ ਨੇ ਕੰਗਨਾ ਬਾਰੇ ਕਹੀ ਇਹ ਗੱਲ || Latest News

0
137

ਕੰਗਨਾ ਥੱ.ਪੜ ਘਟਨਾ: ਕੁਲਵਿੰਦਰ ਦੀ ਮਾਂ ਨੇ ਕੰਗਨਾ ਬਾਰੇ ਕਹੀ ਇਹ ਗੱਲ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਦੀ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਕਥਿਤ ਤੌਰ ਉੱਤੇ ਚੈਕਿੰਗ ਦੇ ਦੌਰਾਨ ਥੱਪੜ ਮਾਰ ਦਿੱਤਾ।

ਮੇਰੀ ਧੀ ਅਜਿਹਾ ਨਹੀਂ ਕਰ ਸਕਦੀ

ਇਹ ਮਾਮਲਾ ਸੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ। ਉਧਰ ਇਸ ਭੱਖਦੇ ਮਾਮਲੇ ਨੂੰ ਲੈ ਕੇ ਕੁਲਵਿੰਦਰ ਕੌਰ ਦੀ ਮਾਂ ਵੀਰ ਕੌਰ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਹੈ, ਉਸ ਨੇ ਕਿਹਾ ਮੇਰੀ ਧੀ ਅਜਿਹਾ ਨਹੀਂ ਕਰ ਸਕਦੀ, ਜ਼ਰੂਰ ਉਸ ਨੂੰ ਕੰਗਨਾ ਰਣੌਤ ਨੇ ਮਾੜੀ ਸ਼ਬਦਾਵਲੀ ਵਰਤ ਕੇ ਉਕਸਾਇਆ ਹੋਵੇਗਾ, ਕਿਉਂਕਿ ਉਹ ਪਹਿਲਾਂ ਵੀ ਬਹੁਤ ਸਾਰੀਆਂ ਗਲਤ ਬਿਆਨਬਾਜ਼ੀਆਂ ਕਰ ਚੁੱਕੀ ਹੈ।

ਸਮੇਂ ਤੋਂ ਪਹਿਲਾਂ ਆਏਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ || Punjab News

ਉਸ ਨੇ ਦੱਸਿਆ ਕਿ ਉਹ ਖੁਦ ਮੋਰਚੇ ਵਿੱਚ ਸ਼ਾਮਿਲ ਹੋਈ ਸੀ। ਉਧਰ ਦੂਜੇ ਪਾਸੇ ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਉਸ ਨੂੰ ਸਸਪੈਂਡ ਕੀਤੇ ਜਾਣ ਦੀ ਵੀ ਸ਼ੇਰ ਸਿੰਘ ਨੇ ਨਿੰਦਾ ਕੀਤੀ ਹੈ।

 

LEAVE A REPLY

Please enter your comment!
Please enter your name here