ਪੰਜਾਬ ਦੇ CM ਭਗਵੰਤ ਮਾਨ ਇਸ ਸਮੇਂ ਮੁੰਬਈ ਦੌਰੇ ‘ਤੇ ਹਨ । ਇਸ ਦੌਰਾਨ CM ਮਾਨ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ । ਜਿਸ ਦੀਆਂ ਤਸਵੀਰਾਂ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਕਪਿਲ ਸ਼ਰਮਾ ਨੇ ਭਗਵੰਤ ਮਾਨ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ CM ਭਗਵੰਤ ਮਾਨ ਤੇ ਕਪਿਲ ਸ਼ਰਮਾ ਤੋਂ ਇਲਾਵਾ ਅਰਚਨਾ ਪੂਰਨ ਸਿੰਘ ਵੀ ਨਜ਼ਰ ਆ ਰਹੇ ਹਨ।

ਤਸਵੀਰਾਂ ਸਾਂਝੀਆਂ ਕਰਦਿਆਂ ਕਪਿਲ ਸ਼ਰਮਾ ਨੇ ਲਿਖਿਆ, ‘‘ਕੱਲ ਸ਼ਾਮ ਮੁੰਬਈ ਵਿੱਚ ਵੱਡੇ ਵੀਰ ਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਨਾਲ ਬੜੇ ਲੰਮੇ ਸਮੇਂ ਬਾਅਦ ਮੁਲਾਕਾਤ ਹੋਈ । ਦਿਲ ਵਿੱਚ ਪਿਆਰ ਤੇ ਜੱਫੀ ਵਿੱਚ ਨਿੱਘ ਪਹਿਲਾਂ ਨਾਲੋਂ ਵੀ ਜ਼ਿਆਦਾ ਸੀ । ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ, ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ । ਤੁਹਾਡੇ ਪਿਆਰ, ਮਾਣ ਤੇ ਸਤਿਕਾਰ ਲਈ ਬਹੁਤ-ਬਹੁਤ ਧੰਨਵਾਦ ਭਾਜੀ। ਪ੍ਰਮਾਤਮਾ ਸਾਡੇ ਵੀਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ ।’’

ਇਹ ਵੀ ਪੜ੍ਹੋ: 1 ਫਰਵਰੀ ਨੂੰ ਨਹੀਂ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ, ਬਦਲੀ ਤਾਰੀਖ

ਦੱਸ ਦੇਈਏ ਕਿ ਬੀਤੇ ਦਿਨੀਂ ਮੁੰਬਈ ਵਿੱਚ CM ਮਾਨ ਨੇ ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਸੀ । ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਇੱਕਠੇ ਕੰਮ ਕਰਦਾ ਵੇਖਣਾ ਉਨ੍ਹਾਂ ਦਾ ਸੁਪਨਾ ਹੈ ।