ਕਪੂਰਥਲਾ ‘ਚ ਕਾਂਜਲੀ ਵੇਈਂ ’ਚੋਂ ਸ਼ੁੱਕਰਵਾਰ ਸ਼ਾਮ ਨਵਜੰਮੇ ਬੱਚੇ ਦੀ ਤਰਦੀ ਲਾਸ਼ ਬਰਾਮਦ ਹੋਈ। ਵੇਈਂ ਦੇ ਆਸ-ਪਾਸ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੇ ਬੱਚੇ ਦੀ ਲਾਸ਼ ਨੂੰ ਵੇਈਂ ’ਚੋਂ ਕੱਢ ਕੇ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੋਰਚਰੀ ਰੂਮ ’ਚ ਰੱਖਵਾ ਦਿੱਤਾ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਸ਼ਾਮ ਕੁਝ ਰਾਹਗੀਰ ਕਾਂਜਲੀ ਵੇਈਂ ਦੇ ਨੇੜਿਓਂ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵੇਈਂ ’ਚ ਨਵਜੰਮੇ ਬੱਚੇ ਦੀ ਲਾਸ਼ ਤਰਦੀ ਦੇਖੀ, ਜਿਸ ਦੀ ਸੂਚਨਾ ਉਨ੍ਹਾਂ ਕੰਟਰੋਲ ਰੂਮ ’ਚ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. (ਡੀ.) ਹਰਵਿੰਦਰ ਸਿੰਘ ਨੇ ਸਬੰਧਤ ਪੀ. ਸੀ. ਆਰ. ਟੀਮ ਟੈਂਗੋ-2 ਨੇ ਕਾਂਜਲੀ ਵੇਈਂ ’ਚ ਤਰ ਰਹੀ ਬੱਚੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਕੇ ਬੱਚੇ ਦੇ ਮਾਤਾ-ਪਿਤਾ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here