ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ
ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਗਾਇਕੀ ਨਾਲ ਚਾਰੇ ਪਾਸੇ ਧੁੰਮਾਂ ਪਾਈਆਂ ਹਨ । ਹਾਲ ਦੀ ਘੜੀ ਵਿੱਚ ਕਰਨ ਔਜਲਾ ਕਾਫ਼ੀ ਸੁਰਖੀਆਂ ਵਿੱਚ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਦਰਅਸਲ, ਕਰਨ ਔਜਲਾ ਪੰਜਾਬ ਦੇ ਪੈਰਾ ਕਰਾਟੇ ਖਿਡਾਰੀ ਲਈ ਮਸੀਹਾ ਬਣੇ ਹਨ।
ਦੱਸ ਦੇਈਏ ਕਿ ਕਰਨ ਔਜਲਾ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ। ਤਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦੇ ਹੋਏ ਕਰਨ ਔਜਲਾ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ…
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨ ਔਜਲਾ ਇਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ‘ਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।