ਕੇਜਰੀਵਾਲ ਕੱਲ੍ਹ ਖਾਲੀ ਕਰਨਗੇ CM ਨਿਵਾਸ, AAP ਸੰਸਦ ਮੈਂਬਰ ਦੇ ਘਰ ਹੋਣਗੇ ਸ਼ਿਫ਼ਟ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਵਾਂ ਟਿਕਾਣਾ ਫਾਈਨਲ ਹੋ ਗਿਆ ਹੈ। ਅਰਵਿੰਦ ਕੇਜਰੀਵਾਲ 4 ਅਕਤੂਬਰ ਨੂੰ ਫਲੈਗ ਸਟਾਫ ਰੋਡ ‘ਤੇ ਸਥਿਤ ਮੁੱਖ ਮੰਤਰੀ ਨਿਵਾਸ ਖਾਲੀ ਕਰਨਗੇ।
ਵਿਧਾਨ ਸਭਾ ਤੇ ਦਿੱਲੀ ਚੋਣਾਂ ‘ਚ ਚੋਣ ਪ੍ਰਚਾਰ ਦਾ ਦੇਖਣਗੇ ਕੰਮ
ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੁਣ ਨਵੀਂ ਦਿੱਲੀ ਵਿਧਾਨ ਸਭਾ ਖੇਤਰ ‘ਚ ਰਹਿਣਗੇ। ਉਹ ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਸ਼ਿਫਟ ਹੋਣਗੇ। ਉਹ ਨਵੀਂ ਦਿੱਲੀ ਤੋਂ ਆਪਣੀ ਵਿਧਾਨ ਸਭਾ ਤੇ ਦਿੱਲੀ ਚੋਣਾਂ ‘ਚ ਚੋਣ ਪ੍ਰਚਾਰ ਦਾ ਕੰਮ ਦੇਖਣਗੇ।
ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਹੀ ਵਿਧਾਇਕ ਹਨ। ਕੇਜਰੀਵਾਲ ਨੇ ਨਵਾਂ ਟਿਕਾਣਾ ਰਵੀ ਸ਼ੰਕਰ ਸ਼ੁਕਲਾ ਲੇਨ ਸਥਿਤ ਆਪ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੀ ਦੂਰੀ ‘ਤੇ ਹੈ। ਦਿੱਲੀ ‘ਚ ਵਿਧਾਨ ਸਭਾ ਚੋਣਾਂ ਫਰਵਰੀ 2025 ‘ਚ ਹੋਣ ਦੀ ਤਜਵੀਜ਼ ਹੈ।
ਅਸਤੀਫਾ ਦੇਣ ਤੋਂ ਬਾਅਦ CM ਨਿਵਾਸ ਖਾਲੀ ਕਰਨ ਦਾ ਕੀਤਾ ਸੀ ਐਲਾਨ
ਜ਼ਿਕਰਯੋਗ ਹੈ ਕਿ ਹਾਲ ‘ਚ ਦਿੱਲੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ CM ਨਿਵਾਸ ਖਾਲੀ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਪ ਪਾਰਟੀ ਦੇ ਆਗੂਆਂ, ਕੌਸਲਰਾਂ, ਵਿਧਾਇਕਾਂ ਤੇ ਸੰਸਦ ਮੈਂਬਰ ਨੇ ਕੇਜਰੀਵਾਲ ਨੂੰ ਆਪਣਾ ਘਰ ਦੇਣ ਦੀ ਪੇਸ਼ਕਸ਼ ਕੀਤੀ ਸੀ। ਦੱਸ ਦਈਏ ਕਿ ਕੇਜਰੀਵਾਲ 2015 ਤੋਂ ਸਿਵਲ ਲਾਈਨ ਦੇ ਫਲੈਗ ਸਟਾਫ ਰੋਡ ‘ਤੇ ਅਧਿਕਾਰੀ ਬੰਗਲੇ ‘ਚ ਰਹਿ ਰਹੇ ਹਨ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ : ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ
17 ਸਤੰਬਰ ਨੂੰ ਦਿੱਤਾ ਸੀ CM ਦੇ ਅਹੁਦੇ ਤੋਂ ਅਸਤੀਫਾ
ਆਪ ਸੁਪਰੀਮੋ ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਦੀ ਥਾਂ ਆਤਿਸ਼ੀ ਨੂੰ ਦਿੱਲੀ ਦੀ ਮੁੱਖਮੰਤਰੀ ਨਿਯੁਕਤ ਕੀਤਾ ਗਿਆ ਸੀ। ਨਿਯਮਾਂ ਮੁਤਾਬਕ ਸੀਐੱਮ ਨੂੰ ਅਸਤੀਫਾ ਦੇਣ ਦੇ ਤਿੰਨ ਹਫ਼ਤਿਆਂ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਹੁੰਦਾ ਹੈ।