ਇਟਲੀ ‘ਚ ਵੀ ਦਿਖਾਏ ਜਾਣਗੇ ਖਾਲਸਾਈ ਜਾਹੋ ਜਲਾਲ
ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਦੇਸ਼ ਵਿਦੇਸ਼ ਦੇ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ | ਇਸੀ ਤਰ੍ਹਾਂ ਇਟਲੀ ‘ਚ ਵੀ ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਹਰ ਸਾਲ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਹੋਲਾ ਮਹੱਲਾ ਮਨਾਇਆ ਜਾਂਦਾ ਹੈ।
ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੋਲਾ ਮਹੱਲਾ
ਖਾਲਸਾਈ ਜਾਹੋ ਜਲਾਲ ਦੇਖਣ ਹਰ ਸਾਲ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਗੁਰਦੁਆਰਾ ਸਾਹਿਬ ਕੋਰਤੇਨੋਵਾ ਵਿਖੇ ਪਹੁੰਚਦਾ ਹੈ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ 30 ਅਤੇ 31 ਮਾਰਚ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ।
ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਯਾਨੀ 29 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼ਨੀਵਾਰ 30 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਅਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ ਤੇ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ । 31 ਮਾਰਚ ਯਾਨੀ ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਜਾਪ ਅਤੇ ਆਰਤੀ ਆਰਤਾ ਹੋਵੇਗਾ ਉਪਰੰਤ ਦੀਵਾਨ ਸਜਾਇਆ ਜਾਵੇਗਾ।
ਇਸ ਦੋ ਰੋਜਾਂ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਵੱਖ-ਵੱਖ ਕੀਰਤਨੀ ਜੱਥੇ, ਕਥਾ ਵਾਚਕ ਅਤੇ ਢਾਡੀ ਜੱਥੇ ਉੱਚੇਚੇ ਤੌਰ ‘ਤੇ ਹਾਜਰੀ ਭਰਨਗੇ।ਉਪਰੰਤ ਗੁਰਦੁਆਰਾ ਸਾਹਿਬ ਦੇ ਨੇੜਲੇ ਮੈਦਾਨ ਵਿੱਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਘੋੜ ਸਵਾਰੀ, ਤੀਰ ਅੰਦਾਜੀ ਅਤੇ ਹੋਰ ਖ਼ਾਲਸਾਈ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸਤੋਂ ਉਪਰੰਤ ਗੁਰੂ ਦੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਮੌਕੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।