ਚੰਡੀਗੜ੍ਹ, 20 ਨਵੰਬਰ 2026 : ਪੰਜਾਬ ‘ਚ ਪਸ਼ੂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਭਰਤੀਆਂ ਕੀਤੀਆਂ ਗਈਆਂ ਹਨ ।
ਕਿੰਨੇ ਵੈਟਰਨਰੀ ਅਧਿਕਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ 3 ਨਵ-ਨਿਯੁਕਤ ਵੈਟਰਨਰੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ (Appointment Letter) ਸੌਂਪੇ । ਇਸ ਦੇ ਨਾਲ ਹੀ ਵੈਟਰਨਰੀ ਅਧਿਕਾਰੀਆਂ ਦੀ ਗਿਣਤੀ ਵਧ ਕੇ 625 ਹੋ ਗਈ ਹੈ । ਗੁਰਮੀਤ ਸਿੰਘ ਖੱਡੀਆਂ ਨੇ ਕਿਹਾ ਕਿ 625 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ‘ਚ ਪਸ਼ੂਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਭਾਗੀ ਢਾਂਚੇ ਨੂੰ ਮਜ਼ਬੂਤੀ ਮਿਲੀ ਹੈ ।
ਵਿਭਾਗ ਦੇ ਕੰਮ-ਕਾਜ ਨੂੰ ਸੁਚਾਰੂ ਬਣਾਉਣ ਲਈ ਕਿੰਨੀਆਂ ਕੀਤੀਆਂ ਗਈਆਂ ਹਨ ਨਿਯੁਕਤੀਆਂ
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਪ੍ਰਸ਼ਾਸਨਿਕ, ਤਕਨੀਕੀ ਅਤੇ ਸਹਾਇਕ ਅਸਾਮੀਆਂ ‘ਤੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਨ੍ਹਾਂ ‘ਚ ਮੁੱਖ ਦਫ਼ਤਰ ਵਿਖੇ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਅਸਿਸਟੈਂਟ, 7 ਕੰਪਿਊਟਰ ਆਪ੍ਰੇਟਰ/ਇਨਿਊਮਰੇਟਰ/ ਪੰਚਰ, ਇਕ ਮਸ਼ੀਨ ਆਸ ਦਿਨ ਇਨਕਿਊਬੇਟਰ ਆਪੇਟਰ 2 ਲੀਗਲ ਕਲਰਕ ਅਤੇ 8 ਸਟੈਨੋ ਟਾਈਪਿਸਟ ਸ਼ਾਮਿਲ ਹਨ ।









