ਕਿਸਾਨ ਮਜ਼ਦੂਰ ਮੋਰਚਾ ਤੇ SKM (ਗੈਰ ਰਾਜਨੀਤਿਕ) ਵੱਲੋਂ ਖੋਲ੍ਹੇ ਗਏ ਸੜਕੀ ਜਾਮ, ਅੰਦੋਲਨ ਜਾਰੀ
ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਵਿੱਚ ਲੱਗੇ ਮੁੱਖ ਸੜਕਾਂ ਤੋਂ ਜਾਮ,ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦਖੋਲ੍ਹ ਦਿੱਤੇ ਗਏ ਹਨ। ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੰਨਿਆ ਗਿਆ ਕਿ ਸੀਜ਼ਨ ਦੀ ਸ਼ੁਰੂਆਤ ਸਮੇਂ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਤੇ ਵੀ ਘਟ ਰੇਟ ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜ਼ਾਇਜ਼ ਕੱਟ ਦੀ ਭਰਪਾਈ ਆੜਤੀਏ ਵੱਲੋਂ ਕਾਰਵਾਈ ਜਾਵੇਗੀ।
ਆਮ ਕਿਸਾਨਾਂ ਨੂੰ ਆਪਣੀ ਟਰਾਲੀ ਨੂੰ ਜੀ. ਪੀ. ਐਸ. ਲਗਾ ਕੇ ਢੋਆ ਢੋਆਈ ਦੇ ਸਾਧਨ ਵਜੋਂ ਵਰਤਣ ਦੀ ਹੋਵੇਗੀ ਇਜ਼ਾਜ਼ਤ
ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਤੇਜ਼ ਕੀਤਾ ਜਾਵੇਗਾ, ਜ਼ੋ ਹੁਣ ਤੱਕ ਰੋਜ਼ਾਨਾ 4 ਲੱਖ ਮੀਟ੍ਰਿਕ ਟਨ ਹੈ ਓਸਨੂੰ ਵਧਾ ਕੇ 6.5 ਲੱਖ ਮੀਟ੍ਰਿਕ ਟਨ ਤੱਕ ਲਿਜਾਇਆ ਜਾਵੇਗਾ ਅਤੇ ਆਮ ਕਿਸਾਨਾਂ ਨੂੰ ਆਪਣੀ ਟਰਾਲੀ ਨੂੰ ਜੀ. ਪੀ. ਐਸ. ਲਗਾ ਕੇ ਢੋਆ ਢੋਆਈ ਦੇ ਸਾਧਨ ਵਜੋਂ ਵਰਤਣ ਦੀ ਇਜ਼ਾਜ਼ਤ ਹੋਵੇਗੀ। ਸਰਕਾਰ ਵੱਲੋਂ ਭਰੋਸਾ ਦਵਾਇਆ ਗਿਆ ਕਿ ਪੂਰੇ ਦੇ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇਗੀ।
ਗੁਲਾਬ ਚੰਦ ਕਟਾਰੀਆ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਨਾਲ ਕਰਨਗੇ ਮੀਟਿੰਗ || Today News
ਡੀ ਏ ਪੀ ਦੇ ਮਸਲੇ ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆ ਅਤੇ ਦੁਕਾਨਾਂ ਤੇ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦ ਨਾਲ ਵਾਧੂ ਸਮਾਨ ਦੇਣ ਤੇ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੰਗਰੂਰ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਵਿੱਚ ਬਟਾਲਾ ਰੇਲਵੇ ਸਟੇਸ਼ਨ, ਬਠਿੰਡਾ ਵਿੱਚ ਜੱਸੀ ਚੌਕ ਤੇ ਅੰਦੋਲਨ ਅੱਜ ਵੀ ਜਾਰੀ ਹਨ ਅਤੇ ਜਾਮ ਖੋਲ੍ਹੇ ਜਾਣ ਦੇ ਬਾਵਜੂਦ ਕਿਸਾਨ ਸੜਕ ਕੰਢੇ ਮੋਰਚੇ ਜਮਾਈ ਬੈਠੇ ਹਨ। ਉਹਨਾਂ ਕਿਹਾ ਕਿ ਅਗਰ ਉਪਰੋਕਤ ਮਸਲਿਆਂ ਤੇ ਪੰਜਾਬ ਸਰਕਾਰ ਖਰੀ ਨਹੀਂ ਉੱਤਰਦੀ ਤਾਂ ਫਿਰ ਤੋਂ ਵੱਡੇ ਐਕਸ਼ਨ ਕੀਤੇ ਜਾਣਗੇ।