ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ DC ਦਫਤਰ ਅੰਮ੍ਰਿਤਸਰ ਲੱਗਣ ਜਾ ਰਹੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੀਤੇ ਗਏ ਐਲਾਨ ਮੁਤਾਬਕ 24 ਸਤੰਬਰ ਨੂੰ ਡੀਸੀ ਦਫਤਰ ਅੰਮ੍ਰਿਤਸਰ ਵਿਖੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਅਤੇ ਜਿਲਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਅਤੇ ਇਸ ਵਕਤ ਜਾਰੀ ਦਿੱਲੀ ਅੰਦੋਲਨ 2 ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਮੁਆਵਜ਼ੇ ਦਾ ਵਾਅਦਾ ਪੂਰਾ ਕਰਵਾਉਣ, ਸ਼ੰਬੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਕਿਸਾਨਾਂ ਮਜ਼ਦੂਰਾਂ ਨਾਲ ਭਰੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਜਖਮੀ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜਾ ਦਿਵਾਉਣ , ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣ ਰਹੀਆਂ ਸੜਕਾਂ ਲਈ ਬਿਨਾਂ ਪੈਸੇ ਦਿੱਤੇ ਲਏ ਜਾ ਰਹੇ ਕਬਜ਼ਿਆਂ ਨੂੰ ਰੋਕਣ, ਪਰਾਲੀ ਸਾੜਨ ਤੇ ਪਰਚੇ ਅਤੇ ਰੈੱਡ ਇੰਟਰੀ ਦੀ ਜਗ੍ਹਾ ਝੋਂਨੇ ਦੀ ਰਹਿੰਦ ਖੂਹੰਦ ਦੇ ਹੱਲ ਲਈ ਠੋਸ ਕਦਮ ਚੱਕਣ, ਸੰਪੂਰਨ ਨਸ਼ਾਬੰਦੀ ਲਾਗੂ ਕਰਨ, ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਸਮੇਤ ਹੋਰ ਅਹਿਮ ਮੰਗਾਂ ਨੂੰ ਹੱਲ ਕਰਵਾਉਣ ਲਈ ਲਗਾਏ ਜਾਣ ਵਾਲੇ ਧਰਨੇ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਲੋਕਾਂ ਦੀ ਲਾਮਬੰਦੀ ਕੀਤੀ ਗਈ ਹੈ।
CM ਆਤਿਸ਼ੀ ਨੇ ਕੇਜਰੀਵਾਲ ਲਈ CM ਦਫ਼ਤਰ ‘ਚ ਕੁਰਸੀ ਛੱਡੀ ਖਾਲੀ || Today News
ਉਹਨਾਂ ਕਿਹਾ ਕਿ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਲੋਕਾਂ ਵਿੱਚ ਭਾਰੀ ਰੋਸ ਅਤੇ ਉਤਸਾਹ ਹੈ। ਉਹਨਾਂ ਕਿਹਾ ਕਿ ਸਾਡਾ ਧਰਨਾ ਪੂਰਨ ਰੂਪ ਵਿੱਚ ਸ਼ਾਂਤਮਈ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੈ। ਉਨਾ ਚੇਤਾਵਨੀ ਦਿੱਤੀ ਕਿ ਅਗਰ ਪ੍ਰਸ਼ਾਸਨ 24 ਤਰੀਕ ਦੇ ਧਰਨੇ ਤੋਂ ਬਾਅਦ ਵੀ ਇਹਨਾਂ ਮੰਗਾਂ ਤੇ ਕੰਮ ਨਹੀਂ ਕਰਦਾ ਤਾਂ 25 ਸਤੰਬਰ ਨੂੰ ਦੇਵੀਦਾਸਪੁਰਾ ਰੇਲ ਫਾਟਕ ਤੇ ਰੇਲ ਰੋਕੋ ਮੋਰਚਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਨਹੀਂ ਬਣਨਾ ਚਾਹੁੰਦੇ ਪਰ ਸਾਲਾਂਬੱਧੀ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਅਸੀਂ ਇਹ ਐਕਸ਼ਨ ਕਰਨ ਲਈ ਮਜਬੂਰ ਹੋਵਾਂਗੇ, ਅਸੀਂ ਪ੍ਰਸ਼ਾਸਨ ਨੂੰ ਅਗਾਹੂ ਚੇਤਾਵਨੀ ਵੀ ਦੇ ਚੁੱਕੇ ਹਾਂ, ਸੋ ਪ੍ਰਸ਼ਾਸਨ ਜਲਦ ਤੋਂ ਜਲਦ ਇਹਨਾਂ ਮੰਗਾਂ ਤੇ ਕਾਰਵਾਈ ਕਰਦੇ ਹੋਏ ਮਸਲਿਆਂ ਦਾ ਹੱਲ ਕਰੇ।