ਜਲੰਧਰ ਦੇ ਰਹਿਣ ਵਾਲੇ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਜੋੜੇ ਦੀ ਪਟੀਸ਼ਨ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਗਿਆ ਹੈ।
ਹੈਦਰਾਬਾਦ ਨੇ ਦਿੱਲੀ ਨੂੰ ਦਿੱਤਾ 164 ਦੌੜਾਂ ਦਾ ਟੀਚਾ
ਦੱਸ ਦਈਏ ਕਿ, ਕੁਲਹੜ ਪੀਜ਼ਾ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਵਿੱਚ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਐਫਆਈਆਰ ਵੀਡੀਓ ਦੇ ਆਧਾਰ ‘ਤੇ ਦਰਜ ਕੀਤੀ ਗਈ ਸੀ। ਜੋੜੇ ਨੇ ਬਾਅਦ ਵਿੱਚ ਵੀਡੀਓ ਡਿਲੀਟ ਕਰ ਦਿੱਤਾ। ਜਿਸ ਤੋਂ ਬਾਅਦ ਜੋੜੇ ਨੇ ਅਦਾਲਤ ਵਿੱਚ ਰਾਹਤ ਲਈ ਅਪੀਲ ਕੀਤੀ ਸੀ।