ਮੁੜ ਸ਼ੁਰੂ ਹੋਇਆ ਲਾਡੋਵਾਲ ਟੋਲ ਪਲਾਜ਼ਾ, ਮੁਲਾਜ਼ਮ ਯੂਨੀਅਨ ਦੀ ਹੜਤਾਲ ਖਤਮ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਟੋਲ ਅੱਜ (ਸ਼ੁੱਕਰਵਾਰ) ਤੋਂ ਬੰਦ ਹੋਣ ਤੋਂ ਬਾਅਦ ਮੁੜ ਖੁੱਲ੍ਹ ਗਿਆ ਹੈ। ਟੋਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਬੰਦ ਕਰ ਦਿੱਤਾ ਸੀ। ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰਕੇ ਮੁੜ ਡਿਊਟੀ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜੋ- ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਪੌਦੇ ਲਗਾਏ
ਦੱਸ ਦਈਏ ਕਿ ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ।
ਕਰੀਬ ਇੱਕ ਘੰਟਾ ਬੰਦ ਰੱਖਿਆ
ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਨੂੰ ਕਰੀਬ ਇੱਕ ਘੰਟਾ ਬੰਦ ਰੱਖਿਆ ਗਿਆ। ਇਸ ਦੌਰਾਨ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਆ ਕੇ ਕੰਪਨੀ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਕੰਪਨੀ ਨੇ ਆਪਣੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ। ਤੁਹਾਨੂੰ ਦੱਸ ਦੇਈਏ ਕਿ ਕਰਮਚਾਰੀਆਂ ਅਤੇ ਕੰਪਨੀ ਵਿਚਾਲੇ ਸਮਝੌਤਾ ਹੋਇਆ ਸੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ।