ਸਿਹਤ ‘ਚ ਸੁਧਾਰ ਤੋਂ ਬਾਅਦ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਤੋਂ ਮਿਲੀ ਛੁੱਟੀ || Latest News

0
91
Lal Krishna Advani was discharged from AIIMS after improving his health

ਸਿਹਤ ‘ਚ ਸੁਧਾਰ ਤੋਂ ਬਾਅਦ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਤੋਂ ਮਿਲੀ ਛੁੱਟੀ

ਬੁੱਧਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ‘ਚ ਦਾਖਲ ਕਰਵਾਇਆ ਗਿਆ ਸੀ । ਜਿਸ ਤੋਂ ਬਾਅਦ ਸਿਹਤ ‘ਚ ਸੁਧਾਰ ਨੂੰ ਦੇਖਦੇ ਹੋਏ ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ | ਏਮਜ਼ (AIIMS)ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਅਡਵਾਨੀ ਏਮਜ਼ (AIIMS) ਤੋਂ ਆਪਣੀ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋ ਗਏ ਹਨ। ਸਾਬਕਾ ਉਪ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਪੁਰਾਣੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਸਨ।

30 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਦੁਆਰਾ ਭਾਰਤ ਰਤਨ ਨਾਲ ਕੀਤਾ ਗਿਆ ਸੀ ਸਨਮਾਨਿਤ

ਦੱਸ ਦਈਏ ਕਿ ਹਾਲ ਹੀ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 30 ਮਾਰਚ, 2024 ਨੂੰ ਰਾਸ਼ਟਰਪਤੀ ਦ੍ਰੋਪਦੀ ਦੁਆਰਾ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਉਸ ਤੋਂ ਤਿੰਨ ਮਹੀਨੇ ਬਾਅਦ ਹੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਡਵਾਨੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ‘ਭਾਰਤ ਰਤਨ’ ਪ੍ਰਦਾਨ ਕੀਤਾ ਸੀ ।

ਇਹ ਵੀ ਪੜ੍ਹੋ : ਮੀਤ ਹੇਅਰ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਰਸਮੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here