ਲਲਿਤ ਮੋਦੀ ਦੀ ਵੈਨੂਆਟੂ ਨਾਗਰਿਕਤਾ ਹੋਈ ਰੱਦ, ਪ੍ਰਧਾਨ ਮੰਤਰੀ ਜੋਥਮ ਨੇ ਪਾਸਪੋਰਟ ਰੱਦ ਕਰਨ ਦੇ ਦਿੱਤੇ ਹੁਕਮ

0
18

ਲਲਿਤ ਮੋਦੀ ਦੀ ਵੈਨੂਆਟੂ ਨਾਗਰਿਕਤਾ ਹੋਈ ਰੱਦ, ਪ੍ਰਧਾਨ ਮੰਤਰੀ ਜੋਥਮ ਨੇ ਪਾਸਪੋਰਟ ਰੱਦ ਕਰਨ ਦੇ ਦਿੱਤੇ ਹੁਕਮ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਸਾਬਕਾ ਕਮਿਸ਼ਨਰ ਅਤੇ ਭਗੌੜੇ ਲਲਿਤ ਮੋਦੀ ਦੀ ਵਾਨੂਆਟੂ ਨਾਗਰਿਕਤਾ ਰੱਦ ਕਰ ਦਿੱਤੀ ਜਾਵੇਗੀ। ਵਾਨੂਆਟੂ ਦੇ ਪ੍ਰਧਾਨ ਮੰਤਰੀ ਜੋਥਮ ਨਾਪਾਟਾ ਨੇ ਨਾਗਰਿਕਤਾ ਕਮਿਸ਼ਨ ਨੂੰ ਲਲਿਤ ਮੋਦੀ ਨੂੰ ਜਾਰੀ ਕੀਤਾ ਗਿਆ ਪਾਸਪੋਰਟ ਰੱਦ ਕਰਨ ਦਾ ਹੁਕਮ ਦਿੱਤਾ ਹੈ।

ਪੰਜਾਬ: ਕਿਸਾਨਾਂ ਨੇ ‘ਆਪ’ ਦੇ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਨੂੰ ਘੇਰਿਆ, ਰੋਸ ਪ੍ਰਦਰਸ਼ਨ ਜਾਰੀ

ਵਾਨੂਆਟੂ ਡੇਲੀ ਪੋਸਟ ਦੀ ਰਿਪੋਰਟ ਦੇ ਅਨੁਸਾਰ, ਇਹ ਫੈਸਲਾ ਉਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਲਿਆ ਗਿਆ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਲਲਿਤ ਮੋਦੀ ਭਾਰਤ ਹਵਾਲਗੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਬਾਰੇ ਅੰਤਰਰਾਸ਼ਟਰੀ ਮੀਡੀਆ ਵਿੱਚ ਕਈ ਰਿਪੋਰਟਾਂ ਪ੍ਰਕਾਸ਼ਿਤ ਹੋਈਆਂ।

ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੰਟਰਪੋਲ ਨੇ ਦੋ ਵਾਰ ਲਲਿਤ ਮੋਦੀ ਵਿਰੁੱਧ ਅਲਰਟ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸਦੀ ਪਾਸਪੋਰਟ ਅਰਜ਼ੀ ਰੱਦ ਨਹੀਂ ਹੋਈ। ਉਸਦੇ ਪਿਛੋਕੜ ਦੀ ਜਾਂਚ ਕਰਨ ਤੋਂ ਬਾਅਦ, ਉਸਨੂੰ ਕਿਸੇ ਵੀ ਅਪਰਾਧ ਦਾ ਦੋਸ਼ੀ ਨਹੀਂ ਪਾਇਆ ਗਿਆ।

ਭਾਰਤੀ ਪਾਸਪੋਰਟ ਸਰੰਡਰ ਕਰਨ ਲਈ ਅਰਜ਼ੀ ਦਿੱਤੀ

ਵਾਨੂਆਟੂ ਦੀ ਨਾਗਰਿਕਤਾ ਲੈਣ ਤੋਂ ਬਾਅਦ, ਲਲਿਤ ਮੋਦੀ ਨੇ ਆਪਣਾ ਭਾਰਤੀ ਪਾਸਪੋਰਟ ਸਰੰਡਰ ਕਰਨ ਲਈ ਅਰਜ਼ੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਨੇ 7 ਮਾਰਚ ਨੂੰ ਕਿਹਾ ਸੀ ਕਿ ਲਲਿਤ ਨੇ ਆਪਣਾ ਪਾਸਪੋਰਟ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿੱਚ ਜਮ੍ਹਾ ਕਰਵਾ ਦਿੱਤਾ ਹੈ।

ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਲਲਿਤ ਮੋਦੀ ਨੇ ਵਾਨੂਆਟੂ ਦੀ ਨਾਗਰਿਕਤਾ ਲੈ ਲਈ ਹੈ। ਅਸੀਂ ਕਾਨੂੰਨ ਅਨੁਸਾਰ ਉਨ੍ਹਾਂ ਵਿਰੁੱਧ ਕੇਸ ਦੀ ਪੈਰਵੀ ਜਾਰੀ ਰੱਖਾਂਗੇ।

LEAVE A REPLY

Please enter your comment!
Please enter your name here