ਪੰਜਾਬ `ਚ ਕਾਨੂੰਨ-ਵਿਵਸਥਾ ਹੋਈ ਪੂਰੀ ਤਰ੍ਹਾਂ ਢਹਿ-ਢੇਰੀ ਹੋਈ : ਕੇਵਲ ਢਿੱਲੋਂ

0
21
Kewal Dhillon

ਚੰਡੀਗੜ੍ਹ, 26 ਨਵੰਬਰ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਖਿਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ ।

ਹੋਰ ਕੀ-ਕੀ ਆਖਿਆ ਪੰਜਾਬ ਪ੍ਰਧਾਾਨ ਨੇ

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਤਰਨਤਾਰਨ ਦੇ ਪਿੰਡ ਨਵਾਂ ਪਿੰਡ ਦਲੇਕੇ ਵਿਖੇ `ਆਪ` ਦੀ ਸਰਪੰਚ ਮਨਜੀਤ ਕੌਰ ਦੇ ਪਤੀ ਸੁਖਬੀਰ ਸਿੰਘ ‘ਤੇ ਕਥਿਤ ਨਸ਼ਾ ਤਸਕਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ । ਉਨ੍ਹਾਂ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਢਿਹ-ਢੇਰੀ ਹੋ ਚੁੱਕੀ ਹੈ ਤੇ ਸੱਤਾਧਿਰ ਨਾਲ ਸਬੰਧਤ ਨੁਮਾਇੰਦਿਆਂ ਦੇ ਪਰਿਵਾਰ ਵੀ ਸੁਰੱਖਿਅਤ ਨਹੀਂ ਹਨ ।

ਕੀ ਦੋਸ਼ ਲਗਾਇਆ ਗਿਆ ਕੇਵਲ ਸਿੰਘ ਢਿੱਲੋਂ ਵਲੋਂ

ਢਿੱਲੋਂ ਮੁਤਾਬਕ ਸੁਖਬੀਰ ਸਿੰਘ ਨੇ ਪਿੰਡ ‘ਚ ਨਸ਼ਾ ਤਸਕਰੀ ਦਾ ਵਿਰੋਧ ਕਰਦਿਆਂ ਪੁਲਸ ਨੂੰ ਸੂਚਿਤ ਕੀਤਾ ਸੀ। ਇਸੇ ਰੰਜਿਸ਼ ਤਹਿਤ ਜਦ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤਾਂ ਕਥਿਤ ਤਸਕਰਾਂ ਨੇ ਉਨ੍ਹਾਂ ਨੂੰ ਘੇਰ ਕੇ ਗੋਲੀਆਂ ਚਲਾ ਦਿੱਤੀਆਂ । ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਹਥਿਆਰਾਂ ਦੀ ਸ਼ਰੇਆਮ ਵਰਤੋਂ ਤੇ ਅਪਰਾਧੀਆਂ ਦੀ ਬੇਖ਼ੌਫ਼ ਸਰਗਰਮੀ ਸਰਕਾਰ ਦੇ ਨਸਿ਼ਆਂ ਖਿ਼ਲਾਫ਼ ਕਾਰਵਾਈ ਦੇ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ ।

ਕੀ ਮੰਗ ਕੀਤੀ ਗਈ ਹੈ ਭਾਜਪਾ ਆਗੂ ਵਲੋਂ

ਭਾਜਪਾ ਆਗੂ ਨੇ ਹਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਨਸਿ਼ਆਂ ਖਿ਼ਲਾਫ਼ ਆਵਾਜ਼ ਉਠਾਉਣ ਵਾਲੇ ਪੰਚਾਂ-ਸਰਪੰਚਾਂ ਤੇ ਆਮ ਲੋਕਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ । ਸੰਗਰੂਰ ‘ਚ ਸਿਹਤ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨਾ ਮੰਦਭਾਗਾ : ਪੰਜਾਬ ਭਾਜਪਾ ਦੇ ਪ੍ਰਧਾਨ (Punjab BJP President) ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ‘ਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਪੁਲਸ ਵੱਲੋਂ ਕੀਤੀ ਗਈ ਧੱਕਾਮੁੱਕੀ ਤੇ ਪੱਗਾਂ ਲਾਹੁਣ ਦੀ ਘਟਨਾ ਦੀ ਨਿਖੇਧੀ ਕੀਤੀ ਹੈ ।

ਸਿਹਤ ਮੁਲਾਜਮਾਂ ਦੀ ਹੜ੍ਹਤਾਲ ਕਾਰਨ ਹੋ ਰਹੇ ਹਨ ਆਮ ਆਦਮੀ ਕਲੀਨਿਕ ਬੰਦ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ ’ਤੇ ਬੈਰੀਕੇਡ ਲਾ ਕੇ ਸਿਹਤ ਮੁਲਾਜ਼ਮਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਅਜਿਹਾ ਵਿਹਾਰ ਕਰਨਾ ਸ਼ਰਮਨਾਕ ਹੈ । ਢਿੱਲੋਂ ਨੇ ਦਾਅਵਾ ਕੀਤਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੇ ਸੈਂਕੜੇ ਆਮ ਆਦਮੀ ਕਲੀਨਿਕ ਬੰਦ ਰਹੇ, ਜਿਸ ਨਾਲ ਗ਼ਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਤੇ ਦਵਾਈਆਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਦੋਸ਼ ਲਾਇਆ ਕਿ ਕਈ `ਗੇੜਾਂ ਦੀਆਂ ਮੀਟਿੰਗਾਂ ਦੇ ਬਾਵਜੂਦ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢ ਸਕੀ ।

LEAVE A REPLY

Please enter your comment!
Please enter your name here