ਖਤਰੇ ‘ਚ ਲਾਰੈਂਸ ਬਿਸ਼ਨੋਈ ਦੀ ਜਾਨ ? ਵਕੀਲ ਨੇ ਫੇਕ ਐਂਨਕਾਊਂਟਰ ਦਾ ਜਤਾਇਆ ਖਦਸ਼ਾ

0
2548

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਦੱਸਿਆ ਗਿਆ ਹੈ। ਉਸ ਦਾ ਐਂਨਕਾਊਂਟਰ ਕੀਤਾ ਜਾ ਸਕਦਾ ਹੈ। ਇਹ ਦਾਅਵਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਗੈਂਗਸਟਰਾਂ ਵੱਲੋਂ ਇੱਕ-ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਵਕੀਲ ਵੱਲੋਂ ਲਾਰੈਂਸ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਹੈ।

ਵਕੀਲ ਨੇ ਦਾਅਵਾ ਕੀਤਾ ਕਿ ਲਾਰੈਂਸ ਬਿਸ਼ਨੋਈ ‘ਤੇ ਦੋ ਦਿਨਾਂ ਵਿੱਚ ਜਾਨਲੇਵਾ ਹਮਲਾ ਹੋ ਸਕਦਾ ਹੈ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਅਜਿਹੇ ਇਨਪੁਟ ਮਿਲੇ ਹਨ ਕਿ ਕੱਲ੍ਹ 24 ਤਰੀਖ ਨੂੰ ਪੇਸ਼ੀ ਦੌਰਾਨ ਲਾਰੈਂਸ ‘ਤੇ ਹਮਲਾ ਹੋ ਸਕਦਾ ਹੈ। ਦੱਸ ਦਈਏ ਕਿ ਅਜੇ ਲਾਰੈਂਸ ਬਿਸ਼ਨੋਈ ਬਠਿੰਡਾ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਦੋ ਦਿਨ ਪਹਿਲਾਂ ਹੀ ਉਸਦੀ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੋਈ ਸੀ।

ਦੱਸ ਦਈਏ ਕਿ ਬੀਤੇ 2 ਦਿਨਾਂ ਦਰਮਿਆਨ ਜਿਥੇ ਬੰਬੀਹਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਪੱਖੀ ਗੋਲਡੀ ਬਰਾੜ ਵੱਲੋਂ ਇੱਕ ਦੂਜੇ ਨੂੰ ਧਮਕੀਆਂ ਭਰੀਆਂ ਪੋਸਟਾਂ ਪਾਈਆਂ ਗਈਆਂ ਹਨ ਅਤੇ ਆਪਣੀ ਹਰ ਪੋਸਟ ਵਿੱਚ ਬਦਲਾ ਲੈਣ ਦੀ ਗੱਲ ਕਹੀ ਜਾ ਰਹੀ ਹੈ, ਉਥੇ ਰਾਜਸਥਾਨ ਵਿਖੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਬੰਬੀਹਾ ਗਰੁੱਪ ਵੱਲੋਂ ਜ਼ਿੰਮੇਵਾਰੀ ਲੈਣ ਤੋਂ ਬਾਅਦ ਅੱਜ ਗੈਂਗਸਟਰ ਸੰਪਤ ਨਹਿਰਾ ਵੱਲੋਂ ਵੀ ਧਮਕੀ ਭਰੀ ਪੋਸਟ ਪਾਈ ਗਈ।

ਵਕੀਲ ਨੇ ਕਿਹਾ ਕਿ ਗੈਂਗਸਟਰ ਦੀ ਜਾਨ ਨੂੰ ਇਸ ਲਈ ਵੀ ਖਤਰਾ ਹੈ ਕਿਉਂਕਿ ਕੇਂਦਰੀ ਗ੍ਰਹਿ ਵਿਭਾਗ ਵੀ ਪੰਜਾਬ ਪੁਲਿਸ ਨੂੰ 2 ਵਾਰ ਪੰਜਾਬ ਵਿੱਚ ਗੈਂਗਵਾਰ ਦੇ ਖਦਸ਼ੇ ਨੂੰ ਪ੍ਰਗਟ ਕਰ ਚੁੱਕਿਆ ਹੈ।

ਪੁਲਿਸ ਦੀ ਕਾਰਗੁਜਾਰੀ ‘ਤੇ ਵੀ ਚੁੱਕੇ ਸਵਾਲ

ਇਸਦੇ ਨਾਲ ਹੀ ਵਕੀਲ ਨੇ ਪੰਜਾਬ ਪੁਲਿਸ ਦੀ ਕਾਰਗੁਜਾਰੀ ‘ਤੇ ਵੀ ਸਵਾਲ ਚੁੱਕੇ ਹਨ। ਲਾਰੈਂਸ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਕਿ ਪੁਲਿਸ ਆਪਣੀਆਂ ਏਜੰਸੀਆਂ ਰਾਹੀਂ ਪੇਸ਼ੀ ਦੌਰਾਨ ਇਹ ਵਿਖਾਉਣ ਦੀ ਕੋਸ਼ਿਸ਼ ਕਰ ਸਕਦੀ ਹੈ ਕਿ ਲਾਰੈਂਸ ਬਿਸ਼ਨੋਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸਦਾ ਐਨਕਾਊਂਟਰ ਕੀਤਾ ਗਿਆ। ਇਸਦੇ ਨਾਲ ਹੀ ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਲਾਰੈਂਸ ਦੇ ਵਿਰੋਧੀ ਗੈਂਗ ਨੂੰ ਲਾਰੈਂਸ ‘ਤੇ ਹਮਲਾ ਦਾ ਵੀ ਮੌਕਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜੇਕਰ ਗੈਂਗਸਟਰ ਦੀ ਸੁਰੱਖਿਆ ਵਿੱਚ ਕੋਈ ਢਿੱਲ ਕੀਤੀ ਜਾਂ ਉਸ ਨੂੰ ਪੁਲਿਸ ਹਿਰਾਸਤ ਵਿੱਚ ਕੁੱਝ ਹੋਇਆ ਤਾਂ ਸੁਪਰੀਮ ਕੋਰਟ ਵਿੱਚ ਇਸਦਾ ਜਵਾਬ ਦੇਣਾ ਪਵੇਗਾ।

LEAVE A REPLY

Please enter your comment!
Please enter your name here