ਫਤਿਹਗੜ੍ਹ ਸਾਹਿਬ ਤੇ ਖੰਨਾ ‘ਚ ਵਕੀਲਾਂ ਦੀ ਹੜਤਾਲ, ਜਾਣੋ ਕਿਉ
ਸੁਨਾਮ ‘ਚ ਵਕੀਲ ‘ਤੇ ਹੋਈ ਕੁੱਟਮਾਰ ਦੀ ਘਟਨਾ ਦੇ ਵਿਰੋਧ ‘ਚ ਅੱਜ ਸੂਬੇ ਭਰ ਦੇ ਵਕੀਲ ਹੜਤਾਲ ‘ਤੇ ਹਨ। ਫਤਿਹਗੜ੍ਹ ਸਾਹਿਬ ਅਤੇ ਖੰਨਾ ਵਿੱਚ ਇੱਕ ਦਿਨ ਵਿੱਚ ਇੱਕ ਹਜ਼ਾਰ ਤੋਂ ਵੱਧ ਕੇਸਾਂ ਦੀ ਸੁਣਵਾਈ ਨਹੀਂ ਹੋਵੇਗੀ। ਇਨ੍ਹਾਂ ਮਾਮਲਿਆਂ ਵਿੱਚ ਹੀ ਅਗਲੀ ਤਰੀਕ ਦਿੱਤੀ ਜਾਵੇਗੀ। ਕਿਉਂਕਿ ਕੋਈ ਵੀ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋਵੇਗਾ।
ਇਹ ਵੀ ਪੜ੍ਹੋ – ਮੋਹਾਲੀ ‘ਚ ਪੰਜਾਬ ਦਾ ਪਹਿਲਾ ਮਦਰ ਮਿਲਕ ਬੈਂਕ
ਫ਼ਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੈ। ਇੱਥੇ 12 ਅਦਾਲਤਾਂ ਹਨ। ਹਰ ਅਦਾਲਤ ਵਿੱਚ 50 ਤੋਂ ਵੱਧ ਕੇਸ ਸੁਣਵਾਈ ਲਈ ਹਨ। ਇੱਥੇ ਜ਼ਿਲ੍ਹਾ ਸੈਸ਼ਨ ਜੱਜ, ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀਆਂ ਅਦਾਲਤਾਂ ਹਨ। ਅਜਿਹੇ ‘ਚ ਵਕੀਲਾਂ ਦੀ ਹੜਤਾਲ ਕਾਰਨ ਕੰਮਕਾਜ ਠੱਪ ਹੈ। ਵਕੀਲਾਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਇੰਨੀ ਵਿਗੜ ਚੁੱਕੀ ਹੈ ਕਿ ਕੋਈ ਵੀ ਸੁਰੱਖਿਅਤ ਨਹੀਂ ਹੈ। ਇਸ ਦੇ ਨਾਲ ਹੀ ਖੰਨਾ, ਸਮਰਾਲਾ ਅਤੇ ਪਾਇਲ ਸਬ ਡਵੀਜ਼ਨਾਂ ਵਿੱਚ ਵੀ ਵਕੀਲਾਂ ਦੀ ਹੜਤਾਲ ਕਾਰਨ ਕੋਈ ਸੁਣਵਾਈ ਨਹੀਂ ਹੋ ਸਕੀ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ
ਫਤਹਿਗੜ੍ਹ ਸਾਹਿਬ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇੱਥੋਂ ਤੱਕ ਕਿ ਡਾਕਟਰ, ਵਕੀਲ, ਪੁਲਿਸ ਵੀ ਸੁਰੱਖਿਅਤ ਨਹੀਂ ਹਨ। ਸੁਨਾਮ ਦੀ ਘਟਨਾ ਤੋਂ ਬਾਅਦ ਵਕੀਲਾਂ ਵਿੱਚ ਗੁੱਸਾ ਹੈ। ਸਰਕਾਰ ਨੂੰ ਵਕੀਲਾਂ ਦੀ ਸੁਰੱਖਿਆ ਲਈ ਵਕੀਲ ਸੁਰੱਖਿਆ ਕਾਨੂੰਨ ਬਣਾਉਣਾ ਚਾਹੀਦਾ ਹੈ।