ਲੋਕ ਸਭਾ ਚੋਣਾਂ: ਕੱਲ੍ਹ ਨੂੰ ਰਾਹੁਲ ਗਾਂਧੀ ਆੳੇੁਣਗੇ ਪੰਜਾਬ, ਆਪਣੀ ਪਾਰਟੀ ਲਈ ਕਰਨਗੇ ਪ੍ਰਚਾਰ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਲੋਕ ਸਭਾ ਚੋਣਾਂ ਨੂੰ ਸਿਰਫ 7 ਦਿਨ ਹੀ ਬਚੇ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਉਮੀਦਵਾਰਾਂ ਦੇ ਹੱਕ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ।
ਅਜਿਹੇ ਵਿਚ ਕਾਂਗਰਸ ਵੱਲੋਂ ਵੀ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਸ ਰੈਲੀ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਆਖਿਆ ਗਿਆ ਹੈ। ਭਲਕੇ ਰਾਹੁਲ ਗਾਂਧੀ ਪੰਜਾਬ ਆਉਣਗੇ। ਉਹ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ । ਨਾਲ ਹੀ ਏਅਰਪੋਰਟ ਰੋਡ ‘ਤੇ ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ : CM ਮਾਨ ਅੱਜ ਪਹੁੰਚਣਗੇ ਗੁਰਦਾਸਪੁਰ ਤੇ ਹੁਸ਼ਿਆਰਪੁਰ, ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਰੈਲੀ || Punjab News
ਜ਼ਿਕਰਯੋਗ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿੱਗਜ਼ ਆਗੂਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਆਕਰਸ਼ਿਤ ਕੀਤਾ ਜਾ ਸਕੇ।









