Lok Sabha Elections 2024: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਾਈ ਵੋਟ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋ ਰਹੀ ਹੈ। 2 ਕਰੋੜ ਤੋਂ ਵੱਧ ਲੋਕ ਪਉਣਗੇ ਵੋਟਾਂ, 328 ਉਮੀਦਵਾਰਾਂ ਦੀ ਕਿਸਮਤ ਹੋਵੇਗੀ ਈਵੀਐੱਮ ਚ ਬੰਦ ਹੋ ਜਾਵੇਗੀ।13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ ਹਨ।
ਇਸ ਵਿਚ 1.12 ਕਰੋੜ ਪੁਰਸ਼ ਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ ਵਿਚ 5.38 ਲੱਖ ਵੋਟਰ ਪਹਿਲੀ ਵਾਰ ਵੋਟਿੰਗ ਕਰਨਗੇ। ਪੰਜਾਬ ਵਿਚ 4 ਪਾਰਟੀਆਂ ਵਿਚ ਮੁਕਾਬਲਾ ਹੈ ਜਿਨ੍ਹਾਂ ਵਿਚ ਸੂਬੇ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸ਼ਾਮਲ ਹੈ। ਪੰਜਾਬ ਵਿਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਗਠਜੋੜ ਦੇ ਇਕੱਲੇ ਚੋਣ ਲੜ ਰਹੀਆਂ ਹਨ।