Lok Sabha Elections Results 2024: ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਅੱਗੇ
ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਅੱਗੇ ਚੱਲ ਰਹੇ ਹਨ।
ਪੰਜਾਬ ਦੀ ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ:Lok Sabha Elections Results 2024: ਹੁਣ ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਅੱਗੇ
ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।
ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।







