ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਐਲਪੀਜੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਵਪਾਰਕ ਐਲਪੀਜੀ ਦੀਆਂ ਕੀਮਤਾਂ (Commercial LPG Price Cut) ਵਿੱਚ 1.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਬਦਲਾਅ ਕੀਤਾ ਹੈ। ਹਾਲਾਂਕਿ ਘਰੇਲੂ ਗੈਸ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 22 ਦਸੰਬਰ 2023 ਨੂੰ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵੀ ਘਟਾਈਆਂ ਗਈਆਂ ਸਨ।