ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ! LPG ਗੈਸ ਸਿਲੰਡਰ ਹੋਇਆ ਮਹਿੰਗਾ

0
63

ਨਵੇਂ ਸਾਲ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ, ਜਦਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ।

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ ਵਿੱਚ ਘਰੇਲੂ ਔਰਤਾਂ ਦਾ ਬਜਟ ਵਿਗੜਨ ਵਾਲਾ ਨਹੀਂ ਹੈ ਪਰ ਰੈਸਟੋਰੈਂਟਾਂ, ਹੋਟਲਾਂ ਆਦਿ ਥਾਵਾਂ ‘ਤੇ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ । ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਇਹ ਵੀ ਪੜ੍ਹੋ: ਦਿੱਲੀ ਤੇ ਆਸ-ਪਾਸ ਦੇ ਇਲਾਕੇ ‘ਚ ਆਇਆ ਭੂਚਾਲ, 3.8 ਰਹੀ ਤੀਬਰਤਾ

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇਹ 1769 ਰੁਪਏ, ਕੋਲਕਾਤਾ ਵਿੱਚ 1870 ਰੁਪਏ, ਮੁੰਬਈ ਵਿੱਚ 1721 ਰੁਪਏ ਤੇ ਚੇੱਨਈ ਵਿੱਚ 1917 ਰੁਪਏ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ 115.50 ਰੁਪਏ ਤੱਕ ਘਟਾਈਆਂ ਗਈਆਂ ਸਨ।

LEAVE A REPLY

Please enter your comment!
Please enter your name here