LPG ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

0
717

ਅਕਤੂਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ LPG ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਚੁੱਕੀਆਂ ਹਨ। 1 ਅਕਤੂਬਰ ਨੂੰ ਤੇਲ ਕੰਪਨੀਆਂ ਨੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਹੈ ਪਰ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ 32.50 ਰੁਪਏ, ਕੋਲਕਾਤਾ ਵਿੱਚ 36.50 ਰੁਪਏ ਅਤੇ ਚੇੱਨਈ ਵਿੱਚ 35.50 ਰੁਪਏ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਅੱਜ ਭਾਰਤ ‘ਚ ਲਾਂਚ ਕਰਨਗੇ 5G ਸਰਵਿਸ, ਮਿਲੇਗਾ High Speed ਇੰਟਰਨੈੱਟ ਡਾਟਾ

ਦੱਸ ਦੇਈਏ ਕਿ ਕੀਮਤਾਂ ਵਿੱਚ ਕਟੌਤੀ ਹੋਣ ਮਗਰੋਂ 19 ਕਿਲੋ ਵਾਲਾ ਗੈਸ ਸਿਲੰਡਰ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ ਮਿਲੇਗਾ। ਇਸ ਤੋਂ ਇਲਾਵਾ ਮੁੰਬਈ ਵਿੱਚ ਵਾਪਰਕ ਸਿਲੰਡਰ 1811.50 ਰੁਪਏ, ਕੋਲਕਾਤਾ ਵਿੱਚ 1959.00 ਰੁਪਏ ਤੇ ਚੇੱਨਈ ਵਿੱਚ 2009.50 ਰੁੱਪਏ ਵਿੱਚ ਮਿਲੇਗਾ। ਖਾਸ ਗੱਲ ਇਹ ਹੈ ਕਿ ਲਗਾਤਾਰ 6ਵੇ ਮਹੀਨੇ ਵੀ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਵੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ।

ਉੱਥੇ ਹੀ ਦੂਜੇ ਪਾਸੇ ਜੇਕਰ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 1053 ਰੁਪਏ, ਮੁੰਬਈ ਵਿੱਚ 1052.50 ਰੁਪਏ, ਕੋਲਕਾਤਾ ਵਿੱਚ 1079 ਰੁਪਏ ਅਤੇ ਚੇੱਨਈ ਵਿੱਚ 1068.50 ਰੁਪਏ ਵਿੱਚ ਮਿਲ ਰਿਹਾ ਹੈ।

LEAVE A REPLY

Please enter your comment!
Please enter your name here