Ludhiana Municipal Corporation fined 100 crores: ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਤਾਜਪੁਰ ਰੋਡ ਡੰਪ ਸਾਈਟ ‘ਤੇ 15 ਅਪ੍ਰੈਲ ਦੀ ਰਾਤ ਨੂੰ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ ਸੀ। ਅੱਗ ਲੱਗਣ ਕਾਰਨ ਝੁੱਗੀ ਵਿੱਚ ਸੁੱਤੇ ਪਏ 7 ਲੋਕ ਜ਼ਿੰਦਾ ਸੜ ਕੇ ਮਰ ਗਏ ਸੀ। ਇਸ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ।
NGT ਨੇ ਇਸ ਸਾਲ ਅਪ੍ਰੈਲ ਵਿੱਚ ਲੁਧਿਆਣਾ ਵਿੱਚ ਕੂੜਾ ਡੰਪ ਵਾਲੀ ਥਾਂ ‘ਤੇ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋਣ ਦੀ ਘਟਨਾ ਨਾਲ ਸਬੰਧਤ ਜ਼ਿਲ੍ਹਾ ਮੈਜਿਸਟਰੇਟ ਕੋਲ 100 ਕਰੋੜ ਰੁਪਏ ਜਮ੍ਹਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਨੂੰ ਨਿਰਦੇਸ਼ ਦਿੱਤੇ ਹਨ। ਜੁਰਮਾਨਾ ਭਰਨ ਲਈ 1 ਮਹੀਨੇ ਦਾ ਸਮਾਂ ਦਿੱਤਾ ਹੈ। ਟ੍ਰਿਬਿਊਨਲ ਨੇ 25 ਜੁਲਾਈ ਨੂੰ ਦਿੱਤੇ ਇੱਕ ਹੁਕਮ ਵਿੱਚ ਕਿਹਾ ਕਿ ਜੇਕਰ ਨਿਗਮ ਜੁਰਮਾਨਾ ਭਰਨ ‘ਚ ਅਸਮਰਥ ਹੈ ਤਾਂ ਫਿਰ ਸੂਬਾ ਸਰਕਾਰ ਜੁਰਮਾਨਾ ਰਾਸ਼ੀ ਭਰ ਸਕਦੀ ਹੈ। ਕਾਨੂੰਨ ਅਨੁਸਾਰ ਕੂੜੇ ਵਿੱਚ ਯੋਗਦਾਨ ਪਾਉਣ ਵਾਲਿਆਂ ਜਾਂ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਵਾਲਿਆਂ ਤੋਂ ਰਕਮ ਵਸੂਲਣ ਲਈ ਨਿਗਮ ਲਈ ਖੁੱਲ੍ਹਾ ਹੈ।
NGT ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਅੱਗੇ ਕਿਹਾ ਕਿ ਡੰਪ ਸਾਈਟ ‘ਤੇ ਅੱਗ ਲੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ, ਨਗਰ ਨਿਗਮ ਉਨ੍ਹਾਂ ਦਾ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਹੈ। ਪਰਿਵਾਰ ਇੱਕ ਮਹੀਨੇ ਦੇ ਅੰਦਰ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਕੋਲ ਜਮ੍ਹਾਂ ਕਰਵਾ ਸਕਦਾ ਹੈ।