ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 17 ਨਵੇਂ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਦੀਆਂ ਬਿਲਡਿੰਗਾਂ ਨੂੰ ਸ਼ਾਨਦਾਰ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਵੀਨੀਕਰਣ ਲਈ ਲਗਭਗ 80 ਕਰੋੜ ਰੁਪਏ ਖਰਚੇ ਜਾਣਗੇ। ਇਸ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਆਸਾਨੀ ਨਾਲ ਪ੍ਰਾਪਤ ਹੋ ਸਕਣਗੀਆਂ ਅਤੇ ਖੱਜਲ ਖੁਆਰੀ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…
ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…! pic.twitter.com/NTx7LMhF3d
— Bhagwant Mann (@BhagwantMann) November 27, 2022