ਡਰੱਗ ਤਸਕਰੀ ਮਾਮਲੇ ‘ਚ ਮਜੀਠੀਆ ਇਕ ਵਾਰ ਫੇਰ ਤਲਬ , SIT ਨੇ 18 ਜੂਨ ਨੂੰ ਪੁੱਛਗਿੱਛ ਲਈ ਸੱਦਿਆ || News of Punjab

0
112
Majithia once again summoned in drug trafficking case, SIT called for questioning on June 18

ਡਰੱਗ ਤਸਕਰੀ ਮਾਮਲੇ ‘ਚ ਮਜੀਠੀਆ ਇਕ ਵਾਰ ਫੇਰ ਤਲਬ , SIT ਨੇ 18 ਜੂਨ ਨੂੰ ਪੁੱਛਗਿੱਛ ਲਈ ਸੱਦਿਆ

News of Punjab : ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।

ਲੋਕ ਸਭਾ ਚੋਣਾਂ ਪਹਿਲਾਂ ਹੋਣ ਕਾਰਨ ਮਾਮਲਾ ਪੈ ਗਿਆ ਠੰਢਾ

ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਵੱਲੋਂ ਕੀਤੀ ਜਾ ਰਹੀ ਹੈ। ਪਰ ਲੋਕ ਸਭਾ ਚੋਣਾਂ ਪਹਿਲਾਂ ਹੋਣ ਕਾਰਨ ਇਹ ਮਾਮਲਾ ਠੰਢਾ ਪੈ ਗਿਆ। ਅਪ੍ਰੈਲ ਤੋਂ ਮਈ ਤੱਕ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ। ਪਰ ਜਿਵੇਂ ਹੀ ਚੋਣਾਂ ਖਤਮ ਹੋਈਆਂ ਹਨ, ਜਾਂਚ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਦੱਸ ਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ।

ਸਾਲ ਦੇ ਸ਼ੁਰੂ ਵਿੱਚ ਬਣਾਈ ਗਈ ਸੀ ਨਵੀਂ SIT

ਇਸ ਸਾਲ ਦੇ ਸ਼ੁਰੂ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ SIT ਬਣਾਈ ਗਈ ਸੀ। ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ DIG ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ADGP ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। SIT ਵਿੱਚ DIG ਭੁੱਲਰ ਤੋਂ ਇਲਾਵਾ ਪਟਿਆਲਾ ਦੇ SSP ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। SIT ਨੇ ਉਸ ਤੋਂ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ਕਾਰਨ ਪੁੱਛਗਿੱਛ ‘ਚ ਦਿੱਕਤ ਆਈ ਸੀ।

ਇਹ ਵੀ ਪੜ੍ਹੋ :ਅੱਜ ਹੋਵੇਗਾ ਭਾਰਤ ਅਤੇ ਪਾਕਿਸਤਾਨ ਦਾ T20 World Cup ਮੈਚ

5 ਮਹੀਨੇ ਜੇਲ੍ਹ ਵਿੱਚ ਰਹਿ ਚੁੱਕੇ ਮਜੀਠੀਆ

ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਰਿਕਵਰੀ ਨਹੀਂ ਹੋਈ ਹੈ।

 

 

 

LEAVE A REPLY

Please enter your comment!
Please enter your name here