SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਹੁੰਚੇ। SIT ਨੇ ਉਨ੍ਹਾਂ ਨੂੰ ਡਰੱਗਸ ਕੇਸ ਦੇ ਸੰਬੰਧ ਵਿਚ ਪਟਿਆਲਾ ਵਿਖੇ ਤਲਬ ਕੀਤਾ ਹੈ। SIT ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਹੋਣ ਲਈ ਨਹੀਂ ਪੁੱਜੇ ਸਨ ਤੇ ਇਸ ਲਈ ਉਨ੍ਹਾਂ ਵਲੋਂ ਵੱਖ ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ 30 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਸੀ ,..ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ।
ਇਹ ਵੀ ਪੜ੍ਹੋ: ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ||Entertainment News
ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਕਿਹਾ ਤੇ ਬਿਕਰਮ ਮਜੀਠੀਆ ਨੂੰ 20 ਜੁਲਾਈ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ
ਦੱਸ ਦੇਈਏ ਕਿ 2021 ਵਿਚ ਦਰਜ NDPS ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋ ਇਸ ਬਾਰੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ SIT ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।