ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨਾਲ ਸਬੰਧਤ ਡਰੱਗ ਰੈਕੇਟ ਮਾਮਲੇ ਵਿੱਚ, ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ (SIT) ਨੂੰ 50 ਥਾਵਾਂ ‘ਤੇ ਤਲਾਸ਼ੀ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਐਸਆਈਟੀ ਨੇ ਇਸ ਲਈ ਵਾਰੰਟ ਲਿਆ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 37.65 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਸਮਰਪਿਤ
ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਸਰਚ ਵਾਰੰਟ ਲਈ ਦਾਇਰ ਪਟੀਸ਼ਨ ‘ਤੇ ਅੱਜ ਸ਼ਨੀਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ। ਇਸ ਤੋਂ ਇਲਾਵਾ, ਮਾਮਲੇ ਦੀ ਅਗਲੀ ਸੁਣਵਾਈ 3 ਮਈ ਨੂੰ ਤੈਅ ਕੀਤੀ ਗਈ ਹੈ। ਮਜੀਠੀਆ ਦੇ ਵਕੀਲ ਪਹਿਲੇ ਦਿਨ ਤੋਂ ਹੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਥਾਵਾਂ ਬਾਰੇ ਸੂਚਿਤ ਕੀਤਾ ਜਾਵੇ ਜਿਨ੍ਹਾਂ ਦੀ ਜਾਂਚ ਕੀਤੀ ਜਾਣੀ ਹੈ। ਜਦੋਂ ਕਿ ਸਰਕਾਰੀ ਵਕੀਲ ਇਸ ‘ਤੇ ਇਤਰਾਜ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ।
ਵਿਸ਼ੇਸ਼ ਟੀਮ ਦਾ ਹੋਇਆ ਬਦਲਾਅ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਸੀ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦਾ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।
ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਸੀ। ਜਿਸ ‘ਤੇ ਅਕਾਲੀ ਦਲ ਨੇ ਮਜੀਠੀਆ ‘ਤੇ ਗੰਭੀਰ ਦੋਸ਼ ਲਗਾਏ ਸਨ ਕਿ ਉਨ੍ਹਾਂ ਦੇ ਪੁੱਤਰ ਨੂੰ ਕੇਸ ਦੇ ਬਦਲੇ ਤਰੱਕੀ ਮਿਲੀ ਹੈ।