ਕਨੌਜ ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ ਮਜ਼ਦੂਰ
ਉੱਤਰ-ਪ੍ਰਦੇਸ਼ (ਯੂਪੀ) ਦੇ ਕਨੌਜ ਰੇਲਵੇ ਸਟੇਸ਼ਨ ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਰੇਲਵੇ ਸਟੇਸ਼ਨ ‘ਤੇ ਨਿਰਮਾਣ ਅਧੀਨ ਲੈਂਟਰ ਦਾ ਅੱਧਾ ਹਿੱਸਾ ਢਹਿ-ਢੇਰੀ ਹੋ ਗਿਆ। ਇਸ ਦੇ ਨਾਲ ਹੀ ਲੈਂਟਰ ਡਿੱਗਣ ਕਾਰਨ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।
ਹਾਦਸੇ ਦੇ ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ
ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਛੇ ਜ਼ਖਮੀ ਮਜ਼ਦੂਰਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਮੌਜੂਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕਨੌਜ ਦੇ ਜ਼ਿਲ੍ਹਾ ਮੈਜਿਸਟਰੇਟ ਸ਼ੁਭਾਂਤ ਕੁਮਾਰ ਸ਼ੁਕਲਾ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਹੈ। ਤਰਜੀਹ ਸਾਰੇ ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਸੂਚਨਾ ਤੇ ਲੋਕ ਸੰਪਰਕ ਵਿਭਾਗ ‘ਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ
ਡੀਐਮ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (ਐਸਡੀਆਰਐਫ) ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਹੁਣ ਤੱਕ ਛੇ ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਲਗਭਗ 20 ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਜ਼ਖਮੀਆਂ ਨੂੰ ਕਾਨਪੁਰ ਦੇ ਨੇੜਲੇ ਜ਼ਿਲ੍ਹਾ ਹਸਪਤਾਲ ਅਤੇ ਹੈਲੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।