ਹੁਸ਼ਿਆਰਪੁਰ ‘ਚ ਪਟਾਕਿਆਂ ਦੀ ਬੋਰੀ ਨੂੰ ਲੱਗੀ ਅੱ.ਗ,ਦੋ ਨੌਜਵਾਨ ਗੰਭੀਰ ਜ਼ਖ਼ਮੀ
ਹੁਸ਼ਿਆਰਪੁਰ ਦੇ ਮੁਹੱਲਾ ਪਰਲਾਦ ਵਿਚ ਅੱਜ ਸਵੇਰੇ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਸ਼੍ਰੀ ਹਨੂੰਮਾਨ ਜੀ ਦੇ ਸਰੂਪ ਕੱਢੇ ਜਾਣ ਸਮੇਂ ਇਕ ਨੌਜਵਾਨ ਵੱਲੋਂ ਪਟਾਕੇ ਨੂੰ ਅੱਗ ਲਗਾਈ ਗਈ ਤਾਂ ਧਮਾਕੇ ਤੋਂ ਬਾਅਦ ਚਿੰਗਾਰੀ ਨੇੜੇ ਰੱਖੀ ਪਟਾਕਿਆਂ ਦੀ ਬੋਰੀ ਨੂੰ ਪੈ ਗਈ ਅਤੇ ਇਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋ ਗਿਆ।
ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ || Today News
ਧਮਾਕਾ ਇੰਨਾਂ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਨੇੜੇ ਖੜ੍ਹੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਧਮਾਕੇ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ। ਸੂਚਨਾ ਮਿਲਣ ‘ਤੇ ਜਿਥੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਸਨ ਉੱਥੇ ਹੀ ਵਿਧਾਇਕ ਬ੍ਰਮਸ਼ੰਕਰ ਜਿੰਪਾ ਨੇ ਮੌਕੇ ‘ਤੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।