ਜਲੰਧਰ ‘ਚ ਵਾਪਰਿਆ ਵੱਡਾ ਹਾਦਸਾ, ਉਸਾਰੀ ਅਧੀਨ ਪੁਲ ਡਿੱਗਣ ਨਾਲ ਕਈ ਮਜ਼ਦੂਰ ਹੋਏ ਜ਼ਖ਼ਮੀ

0
10

ਜਲੰਧਰ ‘ਚ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਿੰਡ ਗਾਜ਼ੀਪੁਰ ਨੇੜੇ ਉਸਾਰੀ ਅਧੀਨ ਪੁਲ ਦਾ ਕੁਝ ਹਿੱਸਾ ਡਿੱਗ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ ਸ਼ਾਮ ਨੂੰ ਵਾਪਰੀ।ਜਿਸ ਵਿੱਚ ਇੱਕ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਰਾਤ ਸਮੇਂ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਉਸਾਰੀ ਅਧੀਨ ਪੁਲ ’ਤੇ ਮਜ਼ਦੂਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਸ਼ਟਰਿੰਗ ਦਾ ਕੰਮ ਕੀਤਾ ਜਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਜਿਸ ਕਾਰਨ ਪੁਲ ਦਾ ਕੁਝ ਹਿੱਸਾ ਉੱਥੇ ਕੰਮ ਕਰ ਰਹੇ ਮਜ਼ਦੂਰਾਂ ‘ਤੇ ਡਿੱਗ ਗਿਆ। ਜਿਸ ਵਿਚ ਸਾਰੇ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ।

ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ ‘ਚ 6 ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

LEAVE A REPLY

Please enter your comment!
Please enter your name here