5 ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ , ਇਸ ਜਗ੍ਹਾ ਦੇ ਸਾਬਕਾ ਜਥੇਦਾਰ ਨੂੰ ਸੁਣਾਈ ਧਾਰਮਿਕ ਸਜ਼ਾ || Punjab News

0
113
Major decisions taken in the meeting of 5 Singh Sahibans, religious punishment was given to the former Jathedar of this place

5 ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ , ਇਸ ਜਗ੍ਹਾ ਦੇ ਸਾਬਕਾ ਜਥੇਦਾਰ ਨੂੰ ਸੁਣਾਈ ਧਾਰਮਿਕ ਸਜ਼ਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਵਲੋਂ ਅਹਿਮ ਮੀਟਿੰਗ ਜਾਰੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਬਾਕੀ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਵਿਖੇ ਪੁੱਜ ਕੇ ਕੁਝ ਅਹਿਮ ਮਸਲੇ ਵਿਚਾਰੇ ਗਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ :1500 ਸਾਲ ਪਹਿਲਾਂ ਮਰੀ ਮਹਿਲਾ ਦੀ ਵਿਗਿਆਨੀਆਂ ਨੇ ਦੱਸੀ ਦਿੱਖ

11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਕਰਨੇ ਹੋਣਗੇ ਪਾਠ

ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। 11 ਦਿਨ ਲੰਗਰ ਦੇ ਬਰਤਨ ਮਾਂਜਣ ਦੀ ਸੇਵਾ ਲਗਾਈ ਹੈ। ਇਸ ਦੇ ਨਾਲ ਹੀ ਪਟਨਾ ਸਾਹਿਬ ਵਿਖੇ 1000 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ ਜਾਵੇ। ਜਥੇਦਾਰ ਇਕਬਾਲ ਸਿੰਘ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 2 ਘੰਟੇ ਮੀਟਿੰਗ ਹੋਣ ਮਗਰੋਂ ਫ਼ੈਸਲਾ ਲਿਆ ਗਿਆ।

LEAVE A REPLY

Please enter your comment!
Please enter your name here