ਰਾਹੁਲ ਗਾਂਧੀ ਸਮੇਤ ਕਾਂਗਰਸ ਸੰਸਦ ਮੈਂਬਰਾਂ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

0
24
Arrested

ਜੈਪੁਰ, 20 ਫਰਵਰੀ 2026 : ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅਤੇ ਵਿਰੋਧੀ ਧਿਰ ਦੇ 25 ਹੋਰ ਸੰਸਦ ਮੈਂਬਰਾਂ ਨੂੰ ਗੋਲੀ ਮਾਰਨ ਦੀ ਧਮਕੀ (Threat of shooting) ਦੇਣ ਵਾਲੇ ਵਿਅਕਤੀ ਨੂੰ ਰਾਜਸਥਾਨ ਦੇ ਕੋਟਾ ‘ਚ ਪੁਲਸ ਨੇ ਹਿਰਾਸਤ (Detention) ‘ਚ ਲੈ ਲਿਆ । ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ।

ਕੀ ਦੱਸਿਆ ਪੁਲਸ ਸੁਪਰਡੈਂਟ ਨੇ

ਕੋਟਾ ਦੀ ਪੁਲਸ ਸੁਪਰਡੈਂਟ (Police Superintendent) ਤੇਜਸਵਿਨੀ ਗੌਤਮ ਨੇ ਦੱਸਿਆ ਕਿ ਮੁਲਜ਼ਮ ਨੂੰ ਬੋਰਖੇੜਾ ਥਾਣੇ ‘ਚ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਸੰਗਠਨ ਨਾਲ ਉਸ ਦੇ ਸਬੰਧਾਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ । ਉਦਯੋਗ ਨਗਰ ਪੁਲਸ ਥਾਣੇ ‘ਚ ਉਸ ਦੇ ਖਿਲਾਫ਼ ਚਾਰ ਅਪਰਾਧਿਕ ਮਾਮਲੇ (Criminal cases) ਦਰਜ ਹਨ । ਸਬੰਧਤ ਧਾਰਾਵਾਂ ਹੇਠ ਉਚਿਤ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ ।

ਅਜਿਹਾ ਹੋਣਾ ਹਿੰਸਾ ਦੀ ਸੋਚੀ ਸਮਝੀ ਸਾਜਿਸ ਹੈ

ਉਧਰ ਕਾਂਗਰਸ ਨੇ ਰਾਜਸਥਾਨ ‘ਚ ਇਕ ਵਿਅਕਤੀ ਵੱਲੋਂ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਸਬੰਧੀ ਵੀਡੀਓ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਇਹ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਖਿ਼ਲਾਫ਼ ਹਿੰਸਾ ਦੀ ਸੋਚੀ-ਸਮਝੀ ਸਾਜਿ਼ਸ਼ ਹੈ । ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਕਿਹਾ ਕਿ ਪਹਿਲਾਂ ਵੀ ਨਾਥੂਰਾਮ ਗੋਡਸੇ ਤਿਆਰ ਕੀਤਾ ਗਿਆ ਸੀ ਅਤੇ ਅੱਜ ਫਿਰ ਇਕ ਹੋਰ ਗੋਡਸੇ ਨੂੰ ਤਿਆਰ ਕੀਤਾ ਜਾ ਰਿਹਾ ਹੈ ।

Read More : ਸੜਕ ਹਾਦਸਾ ਕਰਨ ਦੇ ਮਾਮਲੇ ਵਿਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

LEAVE A REPLY

Please enter your comment!
Please enter your name here