ਤੇਜ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ

0
21
Jalandhar Accident

ਜਲੰਧਰ, 7 ਨਵੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਵਰਕਸ਼ਾਪ ਚੌਂਕ ਵਿਖੇ ਤੇਜ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਬਜੁਰਗ ਵਿਅਕਤੀ ਦੀ ਮੌਤ (Death) ਹੋ ਗਈ ਹੈ ।

ਟਰੱਕ ਡਰਾਈਵਰ ਮੌਕੇ ਤੋਂ ਹੋਇਆ ਫਰਾਰ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਇਕ ਟਰੱਕ ਹੇਠਾਂ ਸਾਈਕਲ ਸਵਾਰ ਬਜੁਰਗ ਵਿਅਕਤੀ ਦੀ ਮੌਤ ਹੋ ਗਈ ਹੈ ਵਾਲੇ ਵਾਪਰੇ ਸੜਕ ਹਾਦਸੇ (Road Accidents) ਤੋਂ ਬਾਅਦ ਟਰੱਕ ਡਰਾਈਵਰ ਟਰੱਕ ਮੌਕੇ ਤੇ ਹੀ ਛੱਡ ਕੇ ਫਰਾਰ ਹੋ ਗਿਆ । ਦੱਸਣਯੋਗ ਹੈ ਕਿ ਮੌਕੇ ਤੇ ਮੋਜੂਦ ਲੋਕਾਂ ਵਲੋਂ ਬਜੁਰਗ ਵਿਅਕਤੀ ਨੂੰ ਟਰੱਕ ਹੇਠਾਂ ਆਉਣ ਤੋੋਂ ਬਾਅਦ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਉਣ ਦੀ ਕੋਸਿ਼ਸ਼ ਕੀਤੀ ਪਰ ਉਹ ਵਿਅਕਤੀ ਦਮ ਤੋੜ ਗਿਆ ।

ਪੁਲਸ ਨੇ ਕੀਤੀ ਮੌਕੇ ਤੇ ਪਹੁੰਚ ਕਾਨੂੰਨੀ ਕਾਰਵਾਈ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਸੜਕ ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਬਜੁਰਗ ਵਿਅਕਤੀ ਦੀ ਲਾਸ਼ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਕਰਦਿਆਂ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਵਿਖੇ ਮੁਰਦਾਘਰ ਵਿਚ ਭੇਜਿਆ ਗਿਆ ।

LEAVE A REPLY

Please enter your comment!
Please enter your name here