ਚੰਡੀਗੜ੍ਹ, 7 ਨਵੰਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੈਨੇਜਰ ਅਤੇ ਇੰਸਪੈਕਟਰਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrest) ਕੀਤਾ ਹੈ ।
ਕੌਣ-ਕੌਣ ਹਨ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜੋ ਬੀਤੇ ਦਿਨੀਂ ਜੋ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਨਗ੍ਰੇਨ ਦੇ ਮੈਨੇਜਰ ਤੇ ਬਰਨਾਲਾ ਮੰਡੀ ਦੀ ਇੰਸਪੈਕਟਰ-ਕਮ-ਇੰਚਾਰਜ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ ਦੀ ਪਛਾਣ ਮਨਪ੍ਰੀਤ ਸਿੰਘ ਤੇ ਦਵਿੰਦਰ ਕੌਰ ਦੇ ਤੌਰ ‘ਤੇ ਹੋਈ ਹੈ ।
ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਹੈ । ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ ।
ਵਿਜੀਲੈਂਸ ਨੇ ਕੀਤਾ ਦੋਹਾਂ ਵਿਰੁੱਧ ਕੇੇਸ ਦਰਜ
ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸਿ਼਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ । ਉਸ ਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਦੋਵਾਂ ਮੁਲਜ਼ਮਾਂ ਖਿ਼ਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।









